ਪਠਾਨਕੋਟ| ਪਠਾਨਕੋਟ ਤੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬਿਜਲੀ ਕੱਟਾਂ ਤੋਂ ਅੱਕੇ ਲੋਕਾਂ ਨੇ ਦਫਤਰ ਵਿਚ ਵੜ ਕੇ JE ਦੀ ਜੰਮ ਕੇ ਕੁੱਟਮਾਰ ਕੀਤੀ ਹੈ।
ਜਾਣਕਾਰੀ ਅਨੁਸਾਰ ਪਠਾਨਕੋਟ ਵਿਚ ਕਈ ਦਿਨਾਂ ਤੋਂ ਬਿਜਲੀ ਦੇ ਕੱਟ ਲੱਗ ਰਹੇ ਸਨ, ਜਿਸ ਕਾਰਨ ਬਿਜਲੀ ਕੱਟਾਂ ਤੋਂ ਪਰੇਸ਼ਾਨ ਹੋਏ ਲੋਕਾਂ ਨੇ ਅੱਜ ਦਫਤਰ ਵਿਚ ਵੜ ਕੇ ਜੇਈ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਬਹਿਸ ਕੁਝ ਜ਼ਿਆਦਾ ਹੀ ਵਧ ਗਈ। ਬਹਿਸ ਦੌਰਾਨ ਜੇਈ ਵੀ ਅੱਗਿਓਂ ਆਕੜ ਪਿਆ, ਫਿਰ ਕੀ ਸੀ ਲੋਕ ਤਾਂ ਪਹਿਲਾਂ ਹੀ ਅੱਕੇ ਪਏ ਸਨ। ਉਨ੍ਹਾਂ ਨੇ ਜੇਈ ਦੀ ਜੰਮ ਕੇ ਕੁੱਟਮਾਰ ਕਰ ਦਿੱਤੀ ਤੇ ਉਸਦਾ ਸਿਰ ਵੀ ਪਾੜ ਦਿੱਤਾ।
ਬਾਅਦ ਵਿਚ ਮਾਮਲਾ ਵੱਧਦਾ ਦੇਖ ਕੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਤੇ ਜ਼ਖਮੀ ਜੇਈ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਸਾਰੀ ਵੀਡੀਓ ਵਾਇਰਲ ਹੋਣ ਪਿੱਛੋਂ ਹੰਗਾਮਾ ਮਚ ਗਿਆ ਹੈ।
ਦੂਸਰੇ ਪਾਸੇ ਵੀਡੀਓ ਵਾਇਰਲ ਹੋਣ ਪਿੱਛੋਂ ਪਾਵਰਕਾਮ ਦੀਆਂ ਮੁਲਾਜ਼ਮ ਜਥੇਬੰਦੀਆਂ ਵੀ ਅੱਗੇ ਆ ਗਈਆਂ ਹਨ। ਮੁਲਾਜ਼ਮ ਜਥੇਬੰਦੀਆਂ ਨੇ ਜੇਈ ਦੇ ਹੱਕ ਵਿਚ ਬੋਲਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਨੇ ਦੋਸ਼ੀਆਂ ਉਤੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਵੀ ਕੰਮ ਬੰਦ ਕਰਕੇ ਧਰਨੇ ਪ੍ਰਦਰਸ਼ਨ ਕਰਨਗੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ






































