CM ਮਾਨ ਦਾ ਸਨਸਨੀਖ਼ੇਜ਼ ਖੁਲਾਸਾ : ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ

0
387

ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿਚ ਮਹਿੰਗੀ ਜ਼ਮੀਨ ਵੀ ਦਿੱਤੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿਚ ਹੋਰ ਸਬੂਤ ਵੀ ਦੇ ਦੇਣਗੇ।

अमरिन्दर सिंह - विकिपीडिया

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੈਪਟਨ ਇਸ ਮੁੱਦੇ ਉਤੇ ਝੂਠ ਬੋਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜੇਲ੍ਹ ਵਿਚ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਲਈ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਗੈਂਗਸਟਰ ਦੀ ਹਿਰਾਸਤ ਲੈਣ ਲਈ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਤਾਂ ਪੰਜਾਬ ਸਰਕਾਰ ਨੇ ਉਸ ਨੂੰ ਬਚਾਉਣ ਲਈ ਬਹੁਤ ਜ਼ਿਆਦਾ ਫੀਸ ਉਤੇ ਵਕੀਲਾਂ ਦੀਆਂ ਸੇਵਾਵਾਂ ਲਈਆਂ।

Mukhtar Ansari's Prison Bill Sparks Political Slugfest Between Punjab CM  Mann And Capt Amarinder Singh | India News | Zee News

ਮੁੱਖ ਮੰਤਰੀ ਨੇ ਕਿਹਾ ਕਿ ਇਸ 55 ਲੱਖ ਰੁਪਏ ਦੀ ਰਿਕਵਰੀ ਯਕੀਨੀ ਤੌਰ ਉਤੇ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੀਤੀ ਜਾਵੇਗੀ। ਕੈਪਟਨ ਦੇ ਦਾਅਵੇ ਕਿ ਉਹ 9.5 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਉਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਸਫ਼ਰ ਕੀਤਾ, ਓਨਾ ਤਾਂ ਉਨ੍ਹਾਂ ਮੁੱਖ ਮੰਤਰੀ ਵਜੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿਚ ਹੀ ਕਰ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਤੇ ਉਹ ਇਕੱਠੇ ਲੋਕ ਸਭਾ ਦੇ ਮੈਂਬਰ ਰਹੇ ਸਨ ਅਤੇ ਇਹ ਰਿਕਾਰਡ ਹੈ ਕਿ ਇਸ ਦੌਰਾਨ ਕੈਪਟਨ ਦੀ ਹਾਜ਼ਰੀ ਸਿਰਫ਼ ਛੇ ਫੀਸਦੀ ਸੀ, ਜੋ ਕਿ ਭਾਰਤ ਭਰ ਵਿਚੋਂ ਸਭ ਤੋਂ ਘੱਟ ਹੈ, ਜਦੋਂਕਿ ਇਸ ਦੇ ਮੁਕਾਬਲੇ ਮੇਰੀ ਹਾਜ਼ਰੀ 90 ਫੀਸਦੀ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਯਾਸ਼ੀ ਰਾਜਾ ਹੈ, ਜਿਹੜਾ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦੀ ਪਰਵਾਹ ਨਾ ਕਰਦਿਆਂ ਹਮੇਸ਼ਾ ਲੋਕਾਂ ਤੋਂ ਦੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਇਕ ਤੇ ਸੰਸਦ ਮੈਂਬਰ ਅਤੇ ਇਥੋਂ ਤੱਕ ਕਿ ਮੁੱਖ ਮੰਤਰੀ ਵਜੋਂ ਆਪਣੇ ਫ਼ਰਜ਼ ਨਿਭਾਉਣ ਵਿਚ ਨਾਕਾਮ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੈਪਟਨ ਸੰਸਦ ਮੈਂਬਰ ਬਣਿਆ ਤਾਂ ਉਹ ਸੰਸਦ ਵਿਚ ਨਹੀਂ ਗਿਆ ਅਤੇ ਜਦੋਂ ਮੁੱਖ ਮੰਤਰੀ ਬਣਿਆ ਤਾਂ ਸਕੱਤਰੇਤ ਵਿਚ ਨਹੀਂ ਗਿਆ, ਜਿਸ ਤੋਂ ਪਤਾ ਚੱਲਦਾ ਹੈ ਕਿ ਉਹ ਕਿੰਨਾ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ