ਹਰਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਗੁਰੂਗ੍ਰਾਮ ‘ਚ ਇਕ ਕੈਂਟਰ ਨੇ ਸੜਕ ‘ਤੇ ਖੜ੍ਹੀ ਕਾਰ ਨੂੰ ਪਿੱਛੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 3 ਬੱਚਿਆਂ ਸਮੇਤ 4 ਦੀ ਦਰਦਨਾਕ ਮੌਤ ਹੋ ਗਈ। ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੈਕਟਰ 40 ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬੀਤੀ ਰਾਤ ਗਾਜ਼ੀਆਬਾਦ ਦਾ ਰਹਿਣ ਵਾਲਾ ਇਕ ਪਰਿਵਾਰ ਸੰਤਰੋ ਕਾਰ ਵਿਚ ਰਾਜਸਥਾਨ ਦੇ ਭਿਵੜੀ ਲਈ ਰਵਾਨਾ ਹੋਇਆ ਸੀ। ਗੁਰੂਗ੍ਰਾਮ ‘ਚ ਨੈਸ਼ਨਲ ਹਾਈਵੇ 48 ‘ਤੇ ਉਸ ਦੀ ਗੱਡੀ ਦਾ ਇਕ ਟਾਇਰ ਪੰਕਚਰ ਹੋ ਗਿਆ। ਕਾਰ ਚਲਾ ਰਹੇ ਵਿਅਕਤੀ ਨੇ ਕਾਰ ਸੜਕ ਕਿਨਾਰੇ ਖੜ੍ਹੀ ਕਰ ਦਿੱਤੀ ਅਤੇ ਟਾਇਰ ਬਦਲਣ ਲੱਗਾ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ।
ਹਾਦਸੇ ‘ਚ 3 ਬੱਚਿਆਂ ਸਮੇਤ 4 ਦੀ ਮੌਤ ਹੋ ਗਈ। ਮ੍ਰਿਤਕਾਂ ‘ਚ 32 ਸਾਲਾ ਸਤਾਕਸ਼ੀ, 1 ਸਾਲਾ ਪਰੀ, 2 ਸਾਲਾ ਪਰੀਕਸ਼ਾ ਅਤੇ 8 ਮਹੀਨੇ ਦੇ ਵੇਦਾਂਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। 27 ਸਾਲਾ ਰੇਣੂ, 50 ਸਾਲਾ ਪੁਸ਼ਪਾ, 11 ਸਾਲਾ ਚਾਰੂ ਅਤੇ 2 ਸਾਲਾ ਪਰਾਸ਼ਰ ਨੂੰ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ