ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਇਲਾਕੇ ਦੇ ਗੜ੍ਹਦੀਵਾਲਾ ਨੇੜਲੇ ਪਿੰਡ ਬਾਹਲਾ ਵਿਚ ਇਕ ਵਿਆਹੁਤਾ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਉਮਰ 31 ਸਾਲ ਵਜੋਂ ਹੋਈ ਹੈ। ਪਤੀ ਅਤੇ ਸੱਸ ਵਿਆਹੁਤਾ ‘ਤੇ ਪੈਸੇ ਲਿਆਉਣ ਲਈ ਦਬਾਅ ਪਾ ਰਹੇ ਸਨ। ਦੂਜੇ ਪਾਸੇ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਵਿਆਹੁਤਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੇਹਲਦੀਨਪੁਰ ਗਾਜ਼ੀ ਥਾਣਾ ਮੁਕੇਰੀਆਂ ਨੇ ਗੜ੍ਹਦੀਵਾਲਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਮੇਰੀ ਲੜਕੀ ਦਾ ਵਿਆਹ ਪਿਛਲੇ ਸਾਲ ਸਤਵੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਬਾਹਲਾ ਥਾਣਾ ਗੜ੍ਹਦੀਵਾਲਾ ਨਾਲ ਹੋਇਆ ਸੀ। ਇਸ ਦੌਰਾਨ ਜਵਾਈ ਸਤਵੀਰ ਸਿੰਘ ਵਾਰ-ਵਾਰ ਧੀ ਨੂੰ ਪੈਸੇ ਲੈ ਕੇ ਆਉਣ ਲਈ ਕਹਿੰਦਾ ਸੀ ਤਾਂ ਜੋ ਉਹ ਉਸ ਪੈਸੇ ਨਾਲ ਵਿਦੇਸ਼ ਜਾ ਸਕੇ।
ਮੇਰੀ ਲੜਕੀ ਨੇ ਮੈਨੂੰ ਦੱਸਿਆ ਅਤੇ ਮੈਂ ਆਪਣੀ ਲੜਕੀ ਨੂੰ ਭਰੋਸਾ ਦਿੱਤਾ ਕਿ ਪੈਸਿਆਂ ਦਾ ਪ੍ਰਬੰਧ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਵਿਆਹ ਸਮੇਂ ਸਹੁਰੇ ਵਾਲਿਆਂ ਨੇ ਕਿਹਾ ਸੀ ਕਿ ਉਹ ਪੈਸਿਆਂ ਦਾ ਇੰਤਜ਼ਾਮ ਕਰਕੇ ਸੰਦੀਪ ਕੌਰ ਅਤੇ ਪਤੀ ਸਤਵੀਰ ਸਿੰਘ ਦੋਵਾਂ ਨੂੰ ਵਿਦੇਸ਼ ਭੇਜ ਦੇਣਗੇ ਪਰ ਬਾਅਦ ‘ਚ ਉਹ ਮੇਰੀ ਧੀ ਨੂੰ ਪੈਸੇ ਲਿਆਉਣ ਲਈ ਤੰਗ ਕਰਨ ਲੱਗ ਪਏ, ਜਿਸ ਕਾਰਨ ਮੇਰੀ ਲੜਕੀ ਨੇ ਜਾਨ ਦੇ ਦਿੱਤੀ। ਪਿਤਾ ਲਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਮੇਰੀ ਧੀ ਨੇ ਆਪਣੇ ਪਤੀ ਸਤਵੀਰ ਸਿੰਘ ਅਤੇ ਸੱਸ ਹਰਜੀਤ ਕੌਰ ਕਾਰਨ ਆਪਣੀ ਜਾਨ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋਵਾਂ ਨੂੰ ਨਾਮਜ਼ਦ ਕਰ ਲਿਆ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ