ਅਕਾਲੀ-ਭਾਜਪਾ ਗਠਜੋੜ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਹੋ ਸਕਦੈ ਅਹਿਮ ਫੈਸਲਾ

0
340

ਚੰਡੀਗੜ੍ਹ| ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਬੀਜੇਪੀ ਨਾਲ ਗਠਜੋੜ ਕਰਨ ਦੇ ਮਾਮਲੇ ਉਤੇ ਵਿਚਾਰ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਕਰੀਬ ਦੋ ਸਾਲਾਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ। ਇਸ ਦੀਆਂ ਪੂਰੀਆਂ ਸੰਭਾਵਨਾਵਾਂ ਹਨ।

ਸੁਖਬੀਰ ਬਾਦਲ ਨੇ ਇਸ ਸਬੰਧੀ ਪਾਰਟੀ ਦੀ ਪ੍ਰਵਾਨਗੀ ਲੈਣ ਲਈ ਬੁੱਧਵਾਰ ਚੰਡੀਗੜ੍ਹ ਵਿਚ ਇੱਕ ਮੀਟਿੰਗ ਕੀਤੀ ਸੀ ਤੇ ਹੁਣ ਹੁਣ ਅੱਜ (6 ਜੁਲਾਈ) ਮੁੜ ਕੋਰ ਕਮੇਟੀ ਦੇ ਮੈਂਬਰ ਤੇ ਹੋਰ ਸੀਨੀਅਰ ਸੁਖਬੀਰ ਬਾਦਲ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਗਠਜੋੜ ਕਰਨ ਨੂੰ ਲੈ ਕੇ ਵਿਚਾਰ ਹੋਵੇਗਾ। ਜੇ ਗਠਜੋੜ ਹੋਇਆ ਤਾਂ ਸੁਖਬੀਰ ਜਾਂ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ