ਕੋਰ ਕਮੇਟੀ ਦੀ ਮੀਟਿੰਗ ਪਿੱਛੋਂ ਬਾਦਲ ਨੇ ਅਕਾਲੀ-ਭਾਜਪਾ ਗਠਜੋੜ ਦੀਆਂ ਅਟਕਲਾਂ ਨੂੰ ਕੀਤਾ ਖਾਰਿਜ

0
968

ਅੰਮ੍ਰਿਤਸਰ| ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਅੰਮ੍ਰਿਤਸਰ ਵਿਚ ਮੀਟਿੰਗ ਚੱਲ ਰਹੀ ਸੀ। ਇਸ ਮੀਟਿੰਗ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਅਕਾਲੀ ਦਲ ਇਸ ਮੀਟਿੰਗ ਵਿਚ ਪੁਰਾਣੀ ਸਾਥੀ ਪਾਰਟੀ ਭਾਜਪਾ ਨੂੰ ਲੈ ਕੇ ਵੱਡਾ ਐਲਾਨ ਕਰ ਸਕਦਾ ਹੈ। ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਪਿੱਛੋਂ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਇਸ ਬਾਰੇ ਕੋਈ ਗੱਲ ਨਹੀਂ ਹੋਈ।

ਇਸ ਬਾਰੇ ਬੋਲਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਹੈ ਤੇ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀਆਂ ਗੱਲਾਂ ਸਿਰਫ ਮੀਡੀਆ ਵਿਚ ਹੀ ਚੱਲ ਰਹੀਆਂ ਹਨ।