ਜ਼ਰੂਰੀ ਖ਼ਬਰ : ਭਾਰੀ ਮੀਂਹ ਕਾਰਨ ਭਲਕੇ ਇਸ ਜ਼ਿਲੇ ਦੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

0
6913

ਰੂਪਨਗਰ | ਪੰਜਾਬ ਵਿਚ ਭਾਰੀ ਮੀਂਹ ਪੈ ਰਿਹਾ ਹੈ। ਰੂਪਨਗਰ ਦੇ ਸਰਕਾਰੀ ਸਕੂਲਾਂ, ਪਿੰਡਾਂ ਤੇ ਸ਼ਹਿਰਾਂ ਦੇ ਕਾਫੀ ਹਿੱਸੇ ਪਾਣੀ ਨਾਲ ਭਰ ਗਏ ਹਨ, ਜਿਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਮੁਸ਼ਕਲ ਹੋ ਸਕਦਾ ਹੈ। ਇਸ ਹਾਲਾਤ ਨੂੰ ਮੁੱਖ ਰੱਖਦੇ ਹੋਏ ਰੂਪਨਗਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਬੇਨਤੀ ਅਤੇ ਮੌਸਮ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਰੂਪਨਗਰ ਦੇ ਸਾਰੇ ਪ੍ਰਾਈਵੇਟ/ਮਾਨਤਾ ਪ੍ਰਾਪਤ ਸਰਕਾਰੀ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ‘ਚ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ