NSA ਖਿਲਾਫ ਹਾਈਕੋਰਟ ‘ਚ ਸੁਣਵਾਈ ਅੱਜ : ਅੰਮ੍ਰਿਤਪਾਲ ਦੇ ਸਾਥੀਆਂ ਨੇ ਦਿੱਤੀ ਚੁਣੌਤੀ

0
656

ਅੰਮ੍ਰਿਤਪਾਲ| ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਬਸੰਤ ਸਿੰਘ, ਕੁਲਵੰਤ ਸਿੰਘ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ।

ਇਸ ਪਟੀਸ਼ਨ ‘ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਗ੍ਰਿਫਤਾਰੀ ਅਤੇ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।

NSA ਤਹਿਤ ਕੀਤੀ ਗਈ ਕਾਰਵਾਈ ਨੂੰ ਰੱਦ ਕਰਨ ਦੀ ਮੰਗ
ਪਟੀਸ਼ਨਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਵਿੱਚ 18 ਮਾਰਚ ਤੋਂ ਮੁਹਿੰਮ ਚਲਾਈ ਗਈ ਸੀ। ਉਸੇ ਦਿਨ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ‘ਤੇ ਐਨਐਸਏ ਲਗਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਪਟੀਸ਼ਨਕਰਤਾਵਾਂ ਨੇ ਅਪੀਲ ਕੀਤੀ ਹੈ ਕਿ ਐੱਨਐੱਸਏ ਤਹਿਤ ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਰੱਦ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਵਿੱਚ ਆਪਣੀ ਨਜ਼ਰਬੰਦੀ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਪਟੀਸ਼ਨਰਜ਼ ਨੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ। ਪਿਛਲੇ ਮਹੀਨੇ ਹੋਈ ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ