ਅੰਮ੍ਰਿਤਸਰ ‘ਚ ਲੁੱਟ, ਬੈਂਕ ਬਾਹਰ ਗੋਲੀ ਮਾਰ ਮੁੰਡੇ ਤੋਂ ਲੁਟੇਰਿਆਂ ਨੇ ਖੋਹੀ ਨਕਦੀ

0
621

ਅੰਮ੍ਰਿਤਸਰ | ਇਥੇ ਇਕ ਲੁੱਟ ਦੀ ਵਾਰਦਾਤ ਵਾਪਰੀ ਹੈ। ਬੁੱਧਵਾਰ ਸਵੇਰੇ ਮਜੀਠ ਮੰਡੀ ਸਥਿਤ ਜੰਮੂ-ਕਸ਼ਮੀਰ ਬੈਂਕ ਵਿਚ ਇਕ ਵਿਅਕਤੀ ਪੈਸੇ ਜਮ੍ਹਾ ਕਰਵਾਉਣ ਲਈ ਪਹੁੰਚਿਆ ਸੀ। ਇਸ ਦੌਰਾਨ ਉਸ ਦਾ ਪਿੱਛਾ ਕਰ ਰਹੇ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਕੇ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ।

ਘਟਨਾ ਸਵੇਰੇ ਕਰੀਬ ਸਵਾ 10 ਵਜੇ ਦੀ ਹੈ। ਜਦੋਂ ਉਹ ਬੈਂਕ ਦੇ ਗੇਟ ‘ਤੇ ਸੀ ਤਾਂ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਉਸ ਨੇ ਬੈਗ ਨਹੀਂ ਛੱਡਿਆ ਤਾਂ ਦੋਸ਼ੀਆਂ ਨੇ ਪਹਿਲਾਂ ਉਸ ‘ਤੇ ਕਿਰਚ ਨਾਲ ਹਮਲਾ ਦਿੱਤਾ। ਕਿਰਚ ਲੱਗਣ ਨਾਲ ਜ਼ਖਮੀ ਹੋਣ ਤੋਂ ਬਾਅਦ ਵੀ ਵਿਅਕਤੀ ਨੇ ਪੈਸਿਆਂ ਵਾਲਾ ਬੈਗ ਨਹੀਂ ਛੱਡਿਆ ਤਾਂ ਐਕਟਿਵਾ ਸਵਾਰ ਨੌਜਵਾਨਾਂ ਵਿਚੋਂ ਇਕ ਨੇ ਪਿਸਤੌਲ ਕੱਢ ਕੇ ਉਸ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਲੁਟੇਰੇ ਉਸ ਤੋਂ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ।

ਲੁੱਟ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਘਟਨਾ ਥਾਂ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ। ਡੀ ਡਵੀਜ਼ਨ ਦੇ ਥਾਣਾ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਨੇ ਕਿਹਾ ਕਿ ਬੈਂਕ ਦੇ ਬਾਹਰ ਅਤੇ ਆਲੇ-ਦੁਆਲੇ ਦੇ ਬਾਜ਼ਾਰ ਵਿਚ ਲੱਗੇ ਸੀਸੀਟੀਵੀ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ