ਬਿਨਾਂ ਤਜ਼ਰਬੇ ਦੇ ਚੱਲ ਰਹੀ ਹੈ ਮਾਨ ਸਰਕਾਰ : ਸੁਖਬੀਰ ਬਾਦਲ

0
458

ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੇ ਹੜ੍ਹਾਂ ਦੇ ਮਾਮਲੇ ਉਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਬਾਦਲ ਨੇ ਕਿਹਾ ਕਿ ਸਰਕਾਰ ਵਿਚ ਕਿਸੇ ਨੂੰ ਕੋਈ ਤਜ਼ਰਬਾ ਨਹੀਂ ਹੈ, ਬਿਨਾਂ ਤਜਰਬੇ ਦੇ ਹੀ ਮਾਨ ਸਰਕਾਰ ਚੱਲ ਰਹੀ ਹੈ।

ਬਾਦਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਗਲ਼ਤੀ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਪ ਸੰਸਦ ਮੈਂਬਰ ਦੇ ਕਹਿਣ ਉਤੇ ਹੀ ਹਰੀਕੇ ਪੱਤਣ ਦੇ 31 ਫਲੱਡ ਗੇਟਾਂ ਨੂੰ ਖੋਲ੍ਹਿਆ ਗਿਆ, ਜਿਸ ਨਾਲ ਅੱਧੇ ਪੰਜਾਬ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ।