ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ, 24 ਜੁਲਾਈ ਤੋਂ ਸ਼ੁਰੂ ਹੋਵੇਗਾ You Tube ਚੈਨਲ

0
1791

ਅੰਮ੍ਰਿਤਸਰ | SGPC ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦਾ ਇਹ ਯੂਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ।

ਇਹ ਵੱਡਾ ਬਿਆਨ SGPC ਦੇ ਪ੍ਰਧਾਨ ਧਾਮੀ ਨੇ ਦਿੱਤਾ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਫ ਕੀਤਾ ਕਿ ਪੀਟੀਸੀ ਨਾਲ ਸਮਝੌਤੇ ਨੂੰ ਰੀਨਿਊ ਨਹੀਂ ਕੀਤਾ ਜਾਵੇਗਾ। ਚੈਨਲ ਦਾ ਨਾਂਅ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ’ ਹੋਵੇਗਾ ਜਿਸ ‘ਤੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮ ਵੇਲੇ ਹੁੰਦੇ ਗੁਰਬਾਣੀ ਪ੍ਰਸਾਰਣ ਦੇ ਸਮੇਂ ਦੀ ਮਿਆਦ ਵਿਚ ਵਾਧਾ ਕਰਨ ਬਾਰੇ ਵਿਚਾਰ ਕੀਤੀ ਜਾ ਰਹੀ ਹੈ।

ਪ੍ਰਧਾਨ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਲਈ ਤਿੰਨ ਕੰਪਨੀਆਂ ਨੇ ਐਸ.ਜੀ.ਪੀ.ਸੀ. ਤਕ ਪਹੁੰਚ ਕੀਤੀ ਸੀ ਜਿਨ੍ਹਾਂ ਵਿਚ ਪਹਿਲੀ ਕੰਪਨੀ ਲਮਹਾਸ ਸੈਟੇਲਾਈਟ ਸਰਵਿਸ ਲਿਮਟਿਡ, ਨਵੀਂ ਦਿੱਲੀ ਸੀ, ਜਿਸ ਦਾ ਕਹਿਣਾ ਸੀ ਕਿ ਉਨ੍ਹਾਂ ਵਲੋਂ ਚਾਰ ਕੈਮਰੇ ਲਾਂਚ ਕੀਤੇ ਜਾਣਗੇ। ਮਹੀਨੇ ਦਾ 21 ਲੱਖ ਰੁਪਏ ਅਤੇ ਜੀਐਸਟੀ ਲਿਆ ਜਾਵੇਗਾ। ਦੂਜੀ ਕੰਪਨੀ ਸ਼ਾਈਨ ਸਟਾਰ ਨੇ ਕਿਹਾ ਕਿ 12 ਲੱਖ 30 ਹਜ਼ਾਰ ਰੁਪਏ ਮਹੀਨਾ ਲਿਆ ਜਾਵੇਗਾ, ਜਿਸ ਵਿਚ ਕੈਮਰੇ ਅਤੇ ਮੁਲਾਜ਼ਮ ਵੀ ਉਨ੍ਹਾਂ ਵਲੋਂ ਹੀ ਦਿੱਤੇ ਜਾਣਗੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ