ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਧੀਰ ਸੂਰੀ ਕਤਲ ਮਾਮਲੇ ਵਿੱਚ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਨਜ਼ਰਬੰਦ ਸੰਦੀਪ ਸਿੰਘ ਨੂੰ ਜੇਲ੍ਹ ਅੰਦਰ ਤੰਗ ਪਰੇਸ਼ਾਨ ਕਰਨ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਅਤੇ ਬਣਦਾ ਸਮਾਂ ਬੰਦੀ ‘ਚੋਂ ਬਾਹਰ ਵੀ ਨਹੀਂ ਨਿਕਲਣ ਦਿੱਤਾ ਜਾਂਦਾ। ਇਸਦੇ ਨਾਲ ਹੀ ਸੰਦੀਪ ਸਿੰਘ ਨੂੰ ਮੈਡੀਕਲ ਸੇਵਾਵਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਇਕ ਵਿਅਕਤੀ ਨੂੰ ਜੇਲ੍ਹ ਅੰਦਰ ਮਿਲਣ ਵਾਲੀਆਂ ਸਹੂਲਤਾਂ ਲੈਣ ਲਈ ਭੁੱਖ ਹੜਤਾਲ ਸ਼ੁਰੂ ਕਰਨੀ ਪਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 22 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ‘ਤੇ ਆਈਜੀ ਜੇਲ੍ਹਾਂ ਨੂੰ ਪੱਤਰ ਵੀ ਲਿਖਿਆ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਸੰਦੀਪ ਸਿੰਘ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਜੇਲ੍ਹ ਪ੍ਰਸ਼ਾਸਨ ਉਸਦੇ ਅਧਿਕਾਰਾਂ ਨੂੰ ਨਾ ਦਬਾਵੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ