CM ਮਾਨ ਦਾ ਇਕ ਹੋਰ ਐਲਾਨ : ਲੁਧਿਆਣਾ ’ਚ ਬਣੇਗੀ ਮਾਡਰਨ ਜੇਲ੍ਹ, ਫਸਟ ਫਲੋਰ ’ਤੇ ਹੋਵੇਗੀ ਕੋਰਟ

0
1018

ਚੰਡੀਗੜ੍ਹ| ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਆਨਲਾਈਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਦੇਸ਼ ਦੇ 10 ਸੂਬਿਆਂ ਦੇ ਮੁੱਖ ਮੰਤਰੀ ਤੇ ਗਵਰਨਰ ਮੌਜੂਦ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਦੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਠੱਲ੍ਹ ਪਾਈ ਜਾ ਸਕੇ। NCB ‘ਤੇ ਆਧਾਰਿਤ ਇਸ ਮੀਟਿੰਗ ‘ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਆਨਲਾਈਨ ਸੰਕੇਤ ‘ਤੇ 1,44,000 ਕਿਲੋਗ੍ਰਾਮ ਨਸ਼ੀਲੇ ਪਦਾਰਥ, ਜਿਨ੍ਹਾਂ ਦੀ ਕੀਮਤ 2,416 ਕਰੋੜ ਰੁਪਏ ਹੈ, ਨੂੰ ਨਸ਼ਟ ਕੀਤਾ ਗਿਆ।

ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੈਦੀਆਂ ਦੇ ਪੇਸ਼ੀ ਦੌਰਾਨ ਭੱਜ ਜਾਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਲਈ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਲੁਧਿਆਣਾ ਵਿਚ ਇਕ ਮਾਡਰਨ ਜੇਲ੍ਹ ਬਣਾਵੇਗੀ। ਉਨ੍ਹਾਂ ਕਿ ਗੰਭੀਰ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਕੈਦੀਆਂ ਦੀ ਇਥੇ ਹੀ ਸੁਣਵਾਈ ਹੋਵੇਗੀ।