ਲੁਧਿਆਣਾ ‘ਚ NRI ਦਾ ਕਤਲ: ਫਾਰਮ ਹਾਊਸ ਤੋਂ ਘਰ ਜਾ ਰਿਹਾ ਸੀ; ਰਸਤੇ ‘ਚ ਬਾਈਕ ਸਵਾਰਾਂ ਨੇ ਵੱਢਿਆ

0
1097

ਲੁਧਿਆਣਾ| ਸੋਮਵਾਰ ਦੇਰ ਰਾਤ ਲੁਧਿਆਣਾ ਵਿੱਚ ਇੱਕ ਐਨਆਰਆਈ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ (42) ਵਜੋਂ ਹੋਈ ਹੈ। ਬਰਿੰਦਰ ਆਪਣੇ ਨੌਕਰ ਨਾਲ ਫਾਰਮ ਹਾਊਸ ਠਾਕੁਰ ਕਾਲੋਨੀ ਤੋਂ ਵਾਪਸ ਘਰ ਜਾ ਰਿਹਾ ਸੀ ਕਿ ਇਸ ਦੌਰਾਨ ਰਸਤੇ ਵਿੱਚ ਉਸ ਨੂੰ 2 ਬਾਈਕ ਸਵਾਰਾਂ ਨੇ ਘੇਰ ਲਿਆ। ਗਾਲੀ-ਗਲੋਚ ਕਰਨ ਤੋਂ ਬਾਅਦ ਉਨ੍ਹਾਂ ਦੋਵਾਂ ਦੀ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਸ ਤੋਂ ਬਾਅਦ ਉਹ ਉਥੋਂ ਚਲੇ ਗਏ। ਜ਼ਖਮੀ ਨੌਕਰ ਨੇ ਰੌਲਾ ਪਾਇਆ ਅਤੇ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਜ਼ਖ਼ਮੀ ਬਰਿੰਦਰ ਸਿੰਘ ਨੂੰ ਡੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਦੁਸ਼ਮਣੀ ਦਾ ਜਾਪਦਾ ਹੈ। ਹਮਲੇ ਤੋਂ ਬਾਅਦ ਬਦਮਾਸ਼ ਉਸ ਦਾ ਮੋਬਾਈਲ ਅਤੇ ਨਕਦੀ ਵੀ ਨਹੀਂ ਲੈ ਕੇ ਗਏ। ਪੁਲਿਸ ਐਨਆਰਆਈ ਦੀ ਕਾਲ ਡਿਟੇਲ ਆਦਿ ਵੀ ਚੈੱਕ ਕਰੇਗੀ ਤਾਂ ਜੋ ਮਾਮਲੇ ਦਾ ਪਤਾ ਲੱਗ ਸਕੇ। ਪੁਲਿਸ ਸੀਸੀਟੀਵੀ ਵੀ ਚੈੱਕ ਕਰ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ