ਗੁਰਬਾਣੀ ਪ੍ਰਸਾਰਣ ਮਾਮਲਾ : SGPC ਨੇ ਇੱਕੋ ਚੈਨਲ ਨੂੰ ਹੀ ਪ੍ਰਸਾਰਣ ਦੀ ਕਿਉਂ ਕੀਤੀ ਅਪੀਲ, ਬਾਕੀਆਂ ਨੂੰ ਕਿਉਂ ਨਹੀਂ- CM

0
707

ਅੰਮ੍ਰਿਤਸਰ| ਗੁਰਬਾਣੀ ਪ੍ਰਸਾਰਣ ਦਾ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਟੀਵੀ ਉਤੇ ਗੁਰਬਾਣੀ ਪ੍ਰਸਾਰਣ ਨੂੰ ਜਾਰੀ ਰੱਖਣ ਦੇ SGPC ਨੂੰ ਦਿੱਤੇ ਆਦੇਸ਼ ਤੋਂ ਬਾਅਦ ਐਸਜੀਪੀਸੀ ਦਾ ਵੱਡਾ ਬਿਆਨ ਆਇਆ ਹੈ ਕਿ ਟੀਵੀ ਚੈਨਲ ਉਤੇ ਪ੍ਰਸਾਰਣ ਲਗਾਤਾਰ ਜਾਰੀ ਰਹੇਗਾ। ਨਾਲ ਹੀ ਐਸਜੀਪੀਸੀ ਨੇ ਪੀਟੀਸੀ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਬਾਣੀ ਦੇ ਪ੍ਰਸਾਰਣ ਨੂੰ ਜਾਰੀ ਰੱਖੇ।

ਇਸੇ ਵਿਚਾਲੇ ਸੂਬੇ ਦੇ ਮੁੱਖ ਮੰਤਰੀ ਦਾ ਬਿਆਨ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਐਸਜੀਪੀਸੀ ਨੇ ਸਿਰਫ ਪੀਟੀਸੀ ਨੂੰ ਹੀ ਕਿਉਂ ਅਪੀਲ ਕੀਤੀ ਹੈ।

ਮਾਨ ਨੇ ਟਵੀਟ ਕਰਕੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ? ਕੀ ਹੁਣ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ