ਵੱਡੀ ਖਬਰ – ਪੰਜਾਬ ‘ਚ ਅੱਜ ਹੁਣ ਤੱਕ 50 ਦੇ ਕਰੀਬ ਕੋਰੋਨਾ ਮਰੀਜ ਆਏ ਸਾਹਮਣੇ – ਸੂਬੇ ‘ਚ ਮਰੀਜਾਂ ਦੀ ਗਿਣਤੀ 400 ਤੋਂ ਪਾਰ

    0
    1990

    ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪੂਰੇ ਸੂਬੇ ਦੀ ਗਲ ਕਰੀਏ ਤਾਂ ਪੰਜਾਬ ਵਿੱਚ ਕੋਰੋਨਾ ਮਰੀਜ 400 ਤੋਂ ਪਾਰ ਹੋ ਗਈ ਹੈ। ਸੂਬੇ ਵਿੱਚ ਅੱਜ ਹੁਣ ਤੱਕ ਸਭ ਤੋਂ ਵੱਧ ਅਮ੍ਰਿਤਸਰ ਤੋਂ 23 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ 50 ਦੇ ਕਰੀਬ ਮਾਮਲੇ ਸਾਹਮਣੇ ਆ ਗਏ ਹਨ। ਇਹ ਮਾਮਲੇ ਅਮ੍ਰਿਤਸਰ, ਮੋਹਾਲੀ, ਗੁਰਦਾਸਪੁਰ, ਮੁਕਤਸਰ, ਫਾਜ਼ਿਲਕਾ, ਤਰਨਤਾਰਨ ਤੋਂ ਸਾਹਮਣੇ ਆਏ ਹਨ।

    • ਅੱਜ ਸਵੇਰੇ ਅਮ੍ਰਿਤਸਰ ਵਿਚੋਂ 23 ਅਤੇ ਤਰਨਤਾਰਨ ਤੋਂ 7 ਨਵੇਂ ਕੋਰੋਨਾ ਮਰੀਜ ਸਾਹਮਣੇ ਆਏ ਹਨ। ਜਲੰਧਰ ਵਿੱਚ ਵੀ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਕੇ 89 ਹੋ ਗਈ ਹੈ।
    • ਫਿਲੌਰ ਤੇ ਮੋਗਾ ਵਿੱਚ ਵੀ 1-1 ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਪੁਸ਼ਟੀ ਹੋਈ ਹੈ। ਗੁਰਦਾਸਪੁਰ ਵਿੱਚ ਵੀ 3 ਕੋਰੋਨਾ ਦੇ ਮਰੀਜ ਸਾਹਮਣੇ ਆਏ ਹਨ। ਗੁਰਦਾਸਪੁਰ ਵਿੱਚ ਮਰੀਜਾਂ ਦੀ ਗਿਣਤੀ 4 ਹੋ ਗਈ ਹੈ।
    • ਮੋਹਾਲੀ ਵਿੱਚ 11 ਹੋਰ ਪਾਜੀਟਿਵ ਮਰੀਜ ਆ ਗਏ ਹਨ। ਮੋਹਾਲੀ ਵਿੱਚ ਮਰੀਜਾਂ ਦੀ ਗਿਣਤੀ ਹੁਣ 84 ਹੋ ਗਈ ਹੈ।
    • ਮੁਕਤਸਰ ਸਾਹਿਬ ਤੋਂ ਵੀ 3 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਗਏ ਹਨ। ਇਹ ਪਾਜੀਟਿਵ ਕੇਸ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਹਨ।
    • ਜਲੰਧਰ ਹੌਟਸਪੋਟ ਬਣ ਚੁੱਕਿਆ ਹੈ। ਇਸੇ ਕਰਕੇ ਜਲੰਧਰ ਵਿੱਚ ਕਰਫਿਊ ਵਿੱਚ ਕੋਈ ਢਿਲ ਨਹੀਂ ਦਿੱਤੀ ਜਾਏਗੀ। ਇੱਥੇ 89 ਮਾਮਲੇ ਤੇ 4 ਮੌਤਾਂ ਹੋ ਚੁੱਕੀਆਂ ਹਨ।

    ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।