ਪੰਜਾਬ ‘ਚ ਅੱਜ ਵੀ ਭਾਰੀ ਮੀਂਹ, ਮੌਸਮ ਵਿਭਾਗ ਦਾ 10 ਜ਼ਿਲ੍ਹਿਆਂ ਲਈ 2 ਦਿਨਾਂ ਦਾ ਅਲਰਟ ਜਾਰੀ

0
1855

ਚੰਡੀਗੜ੍ਹ| ਪੰਜਾਬ ਵਿਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਕਾਫੀ ਮੀਂਹ ਪਿਆ ਹੈ। ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਹੜ੍ਹ ਦੀ ਸਥਿਤੀ ਝੇਲਣੀ ਪਈ ਹੈ। ਦੂਜੇ ਪਾਸੇ ਅਜੇ ਵੀ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਦੋ ਦਿਨ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਲਗਭਗ 10 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਲੰਧਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਅੰਮ੍ਰਿਤਸਰ, ਫਰੀਦਕੋਟ, ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਖੇਤਰਾਂ ਵਿਚ ਹਲਕੇ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਹਿਮਾਚਲ ਵਿਚ ਮੀਂਹ ਦੇ ਆਸਾਰ ਬਣ ਰਹੇ ਹਨ ਜਿਸ ਨਾਲ ਪੰਜਾਬ ਦੀਆਂ ਨਦੀਆਂ ਵਿਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 3 ਫੁੱਟ ਵਧਣ ਦਾ ਅਨੁਮਾਨ ਹੈ। ਅੱਜ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਪੰਜਾਬ ਵਿਚ ਮੀਂਹ ਦਾ ਸਿਲਸਲਾ 29 ਜੁਲਾਈ ਤੱਕ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਮਾਝਾ ਅਤੇ ਮਾਲਵਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਕ ਗਰਜ ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮਾਲ ਵਿਭਾਗ ਦੇ ਰਿਕਾਰਡ ਮੁਤਾਬਕ ਹੁਣ ਤੱਕ ਸੂਬੇ ਦੇ ਕੁੱਲ 473 ਪਿੰਡਾਂ ਨੂੰ ਹੜ੍ਹ ਦੀ ਮਾਰ ਝੇਲਣੀ ਪਈ ਹੈ। ਅਜੇ ਵੀ ਕੁਝ ਥਾਵਾਂ ਹੜ੍ਹ ਤੋਂ ਪ੍ਰਭਾਵਿਤ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹ ਦੀ ਮਾਰ ਝੇਲਣੀ ਪਈ ਹੈ। ਹੁਣ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ