ਪਤੀ ਤੋਂ ਪਰੇਸ਼ਾਨ ਔਰਤ ਨੇ ਚੁੱਕਿਆ ਖੌਫਨਾਕ ਕਦਮ

0
617

ਲੁਧਿਆਣਾ | ਮ੍ਰਿਤਕ ਅਨਾਮਿਕਾ ਦੀ ਮਾਂ ਉਰਮਿਲਾ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਹਰਿਆਣਾ ਦੇ ਰੋਹਤਕ ਦੀ ਰਹਿਣ ਵਾਲੀ ਹੈ। ਮੁਲਜ਼ਮ ਅਮਿਤ (ਪਤੀ) ਪਿਛਲੇ ਕੁਝ ਸਮੇਂ ਤੋਂ ਉਸ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਉਹ ਮਾਨਸਿਕ ਤੌਰ ‘ਤੇ ਬਹੁਤ ਪ੍ਰੇਸ਼ਾਨ ਸੀ।

ਲੁਧਿਆਣਾ ਦੀ ਰੇਲਵੇ ਕਲੋਨੀ ਦੀ ਰਹਿਣ ਵਾਲੀ ਅਨਾਮਿਕਾ (29) ਨੇ ਮੰਗਲਵਾਰ ਨੂੰ ਸਵੇਰੇ ਤੇਜ਼ਾਬ ਪੀ ਕੇ ਖੁਦਕੁਸ਼ੀ ਕਰ ਲਈ। ਤੇਜ਼ਾਬ ਪੀਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ 5 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਜਾਂਚ ਤੋਂ ਬਾਅਦ ਅਨਾਮਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ।

ਪਰਿਵਾਰਿਕ ਮੈਂਬਰ ਨੇ ਪੁਲਿਸ ਨੂੰ ਦੱਸਿਆ ਕਿ ਅਮਿਤ (ਪਤੀ) ਮ੍ਰਿਤਕਾ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਪੁਲਿਸ ਨੇ ਅਨਾਮਿਕਾ ਦੇ ਪਰਿਵਾਰਕ ਮੈਂਬਰਾਂ ਦੇ ਆਉਣ ‘ਤੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਨਾਮਿਕਾ ਦੇ ਪਤੀ ਅਮਿਤ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕਾ ਅਨਾਮਿਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

ਚੌਕੀ ਬੱਸ ਸਟੈਂਡ ਦੀ ਇੰਚਾਰਜ ਅਵਨੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਅਮਿਤ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।