ਚੰਡੀਗੜ੍ਹ ‘ਚ ਅਚਾਨਕ ਬਦਲਿਆ ਮੌਸਮ, ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ‘ਚ ਅਲਰਟ

0
711

ਜਲੰਧਰ |ਦੇਸ਼ ਭਰ ‘ਚ ਮਾਨਸੂਨ (Monsoon) ਭਾਵੇਂ ਸੁਸਤ ਹੋ ਗਿਆ ਹੋਵੇ ਪਰ ਕਈ ਸੂਬਿਆਂ ‘ਚ ਇਸ ਦੀਆਂ ਸਰਗਰਮੀਆਂ ਜਾਰੀ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ ਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਤੇ ਬਾਰਸ਼ ਸ਼ੁਰੂ ਹੋ ਗਈ ਹੈ। ਚੰਡੀਗੜ੍ਹ, ਮੋਹਾਲੀ, ਜ਼ੀਕਰਪੁਰ, ਡੇਰਾਬਸੀ ਤੇ ਨਾਲ ਲੱਗਦੇ ਇਲਾਕਿਆਂ ਵਿਚ ਤੇਜ਼ ਹਵਾਵਾਂ ਤੇ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਆਈਐਮਡੀ ਨੇ ਆਪਣੇ ਪੂਰਵ ਅਨੁਮਾਨ ਵਿੱਚ ਕਿਹਾ ਹੈ ਕਿ ਆਉਣ ਵਾਲੇ 6 ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਉੜੀਸਾ, ਉੱਤਰਾਖੰਡ, ਹਰਿਆਣਾ ਚੰਡੀਗੜ੍ਹ, ਦਿੱਲੀ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ, ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਮਰਾਠਵਾੜਾ, ਵਿਦਰਭ, ਛੱਤੀਸਗੜ੍ਹ ਵਿੱਚ ਸੋਮਵਾਰ ਨੂੰ ਮੀਂਹ ਦੀ ਸੰਭਾਵਨਾ ਹੈ।