AGTF ਵਲੋਂ ਅੱਤਵਾਦੀ ਰਿੰਦਾ ਦੇ ਸਾਥੀ ਸਮੇਤ 3 ਸ਼ੂਟਰ ਗ੍ਰਿਫਤਾਰ, ਮੁਲਜ਼ਮਾਂ ਨੇ ਕੀਤੇ ਹਨ 5 ਕਤਲ

0
925

ਮੁਹਾਲੀ | ਪੰਜਾਬ ਪੁਲਿਸ ਦੇ ਏਜੀਟੀਐਫ ਦੇ ਹੱਥ ਵੱਡੀ ਸਫਲਤਾ ਲੱਗੀ ਹੈ। AGTF ਪੰਜਾਬ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ 3 ਸਾਥੀ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਸੋਨੂੰ ਖੱਤਰੀ ਦੁਆਰਾ ਕਾਬੂ ਕੀਤੇ ਗਏ 3 ਭਗੌੜੇ ਸ਼ੂਟਰਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ 1 ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਅਤੇ 2 ਨੂੰ ਗੁਰੂਗ੍ਰਾਮ 1/4 ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਤਿੰਨੋਂ ਮੁਲਜ਼ਮ 5 ਕਤਲ, 7 ਕਤਲ ਦੀ ਕੋਸ਼ਿਸ਼ ਅਤੇ ਕਈ ਹੋਰ ਘਿਨਾਉਣੇ ਅਪਰਾਧਾਂ ਵਿਚ ਸ਼ਾਮਲ ਹਨ। ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਵਿੱਚ ਸਥਿਤ ਠਿਕਾਣਿਆਂ ‘ਤੇ ਪਨਾਹ ਲੈਂਦੇ ਸਨ।

ਵੇਖੋ ਵੀਡੀਓ