ਪੈਦਲ ਜਾ ਰਹੇ ਵਿਅਕਤੀ ‘ਚ ਟੱਕਰ ਵੱਜਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਹੋਈ ਮੌਤ

0
360

ਅੰਮ੍ਰਿਤਸਰ/ਰਾਜਾਸਾਂਸੀ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਦੇ ਨਿੱਜੀ ਸਹਾਇਕ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੇ ਪੀ.ਏ. ਵਜੋਂ ਸੇਵਾਵਾ ਨਿਭਾਅ ਰਿਹਾ ਨੌਜਵਾਨ ਅਜੇਪਾਲ ਸਿੰਘ (22) ਦੇਰ ਸ਼ਾਮ ਚੇਅਰਮੈਨ ਮਿਆਦੀਆਂ ਨਾਲ ਹਲਕੇ ਦੇ ਪਿੰਡਾਂ ਵਿਚੋਂ ਮੀਟਿੰਗਾਂ ਉਪਰੰਤ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਉਹ ਜਦੋਂ ਪਿੰਡ ਕੜਿਆਲ ਪੁੱਜਾ ਤਾਂ ਉਸ ਦਾ ਮੋਟਰਸਾਈਕਲ ਅਚਾਨਕ ਸੈਰ ਕਰ ਰਹੇ ਵਿਅਕਤੀ ਨਾਲ ਜਾ ਟਕਰਾਇਆ, ਜਿਸ ਕਾਰਨ ਸੜਕ ‘ਤੇ ਡਿੱਗਣ ਨਾਲ ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਮੌਕੇ ‘ਤੇ ਹੀ ਮੌਤ ਹੋ ਗਈ।