ਚੰਡੀਗੜ੍ਹ ‘ਚ CM ਮਾਨ ਨੇ 249 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

0
536

ਚੰਡੀਗੜ੍ਹ, 12 ਸਤੰਬਰ | ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ 249 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਿਯੁਕਤੀ ਪੱਤਰ ਦੇ ਕੇ ਮੈਂ ਕੋਈ ਅਹਿਸਾਨ ਨਹੀਂ ਕਰ ਰਿਹਾਂ, ਸਗੋਂ ਮੁੱਖ ਮੰਤਰੀ ਹੋਣ ਦੇ ਨਾਤੇ ਇਹ ਮੇਰਾ ਫਰਜ਼ ਹੈ ਕਿ ਬੇਰੁਜ਼ਗਾਰ ਮੁੰਡੇ-ਕੁੜੀਆਂ ਨੂੰ ਨੌਕਰੀਆਂ ਦੇਵਾਂ।

ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਕੋਲ ਨੌਕਰੀਆਂ ਹੋਣਗੀਆਂ ਤਾਂ ਉਨ੍ਹਾਂ ਦਾ ਮਨ ਇੱਧਰ-ਉੱਧਰ ਨਹੀਂ ਭਟਕੇਗਾ ਅਤੇ ਉਹ ਨਸ਼ਿਆਂ ਦੀ ਦਲਦਲ ‘ਚ ਨਹੀਂ ਫਸਣਗੇ। CM ਮਾਨ ਨੇ ਕਿਹਾ ਕਿ ਇਹ ਕੋਈ ਪਹਿਲੀਆਂ ਅਤੇ ਆਖ਼ਰੀ ਨੌਕਰੀਆਂ ਨਹੀਂ ਹਨ, ਸਗੋਂ ਨੌਜਵਾਨ ਅੱਗੇ ਹੋਰ ਪੜ੍ਹਾਈ ਕਰਕੇ ਹੋਰ ਵੀ ਉੱਚੀਆਂ ਪੋਸਟਾਂ ‘ਤੇ ਪੁੱਜਣ ਤੇ ਕਿਹਾ ਕਿ ਪੰਜਾਬ ‘ਚ ਸਰਕਾਰ 8 ਯੂ. ਪੀ. ਐੱਸ. ਸੀ. ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਨਾਲ ਯੂ. ਪੀ. ਐੱਸ. ਸੀ. ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ।