ਪਠਾਨਕੋਟ ‘ਚ ਡੀਸੀ ਨੇ ਕੋਰੋਨਾ ਨਾਲ ਨੱਜਿਠਨ ਦੀਆਂ ਤਿਆਰਿਆਂ ਦਾ ਕੀਤਾ ਰੀਵਿਊ – ਸਿਹਤ ਵਿਭਾਗ ਦੀ ਟੀਮ ਨੂੰ ਦਿੱਤੇ ਦਿਸ਼ਾ-ਨਿਰਦੇਸ਼

    0
    716

    ਪਠਾਨਕੋਟ. ਪਠਾਨਕੋਟ ਵਿਖੇ ਕੋਵਿਡ-19 ਨਾਲ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਰੀਵਿਊ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡੀਸੀ ਨੇ ਸਿਹਤ ਵਿਭਾਗ ਦੀ ਟੀਮ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਤੇ ਭਵਿਖ ਵਿੱਚ ਹੋਰ ਵੀ ਮਜਬੂਤੀ ਨਾਲ ਡਟੇ ਰਹਿਣ ਲਈ ਪ੍ਰੇਰਿਤ ਕੀਤਾ।

    ਇਹ ਬੈਠਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਖਹਿਰਾ ਨੇ ਮੀਟਿੰਗ ਦੇ ਸੁਰੂ ਵਿੱਚ ਕਰੋਨਾ ਵਾਈਰਸ (ਕੋਵਿਡ-19) ਦੇ ਸਬੰਧ ਵਿੱਚ ਹੁਣ ਤੱਕ ਦੀ ਸਾਰੀ ਕਾਰਗੁਜਾਰੀ ਤੇ ਰੋਸ਼ਨੀ ਪਾਈ ਅਤੇ ਕੋਰੋਨਾ ਵਾਈਰਸ ਦੀ ਪਠਾਨਕੋਟ ਵਿੱਚ ਮੋਜੂਦਾ ਸਥਿਤੀ ਬਾਰੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਭਵਿੱਖ ਵਿੱਚ ਵੀ ਕਰੋਨਾ ਵਾਈਰਸ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਮੈਡੀਕਲ ਸੁਵਿਧਾ ਵਿੱਚ ਜੋ ਅੋਕੜਾ ਆਈਆਂ ਹਨ ਉਨ੍ਹਾਂ ਨੂੰ ਦੂਰ ਕਰਨਾ ਸਾਡਾ ਪਹਿਲਾ ਕੰਮ ਹੋਵੇਗਾ। ਸਾਨੂੰ ਇਸ ਤਰ੍ਹਾਂ ਤਿਆਰ ਹੋਣ ਦੀ ਲੋੜ ਹੈ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਿਪਟਣ ਲਈ ਜਿਲ੍ਹਾ ਪਠਾਨਕੋਟ ਪੂਰੀ ਤਰ੍ਹਾਂ ਨਾਲ ਤਿਆਰ ਹੋ ਸਕੇ।

    ਉਨ੍ਹਾਂ ਇਸ ਮੀਟਿੰਗ ਵਿੱਚ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਧਾਨ ਸਭਾ ਖੇਤਰਾਂ ਵਿੱਚ ਪੈਦਾ ਹੋਈਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਚਿੰਤਪੂਰਨੀ ਮੈਡੀਕਲ ਕਾਲਜ ਜਿਸ ਨੂੰ ਹੁਣ ਜਿਲ੍ਹਾ ਪ੍ਰਸ਼ਾਸਨ ਆਈਸੋਲੇਟਿਡ ਹਸਪਤਾਲ ਵਜੋਂ ਤਿਆਰ ਕਰ ਰਿਹਾ ਹੈ, ਬਾਰੇ ਵੀ ਚਰਚਾ ਕੀਤੀ ਗਈ ਅਤੇ ਤਿਆਰੀਆਂ ਦਾ ਜਾਇਜਾ ਲਿਆ ਗਿਆ।