ਸ੍ਰੀ ਮੁਕਤਸਰ ਸਾਹਿਬ, 16 ਸਤੰਬਰ | ਹਲਕਾ ਗਿੱਦੜਬਾਹਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਆਰੋਪੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਰਾਜਦੀਪ ਸਿੰਘ ਵਾਸੀ ਸਰਦਾਰਗੜ੍ਹ, ਬਠਿੰਡਾ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਉਸ ਦਾ ਭਰਾ ਪ੍ਰਦੀਪ ਬਾਈਕ ’ਤੇ ਗਿੱਦੜਬਾਹਾ ਨੂੰ ਜਾ ਰਿਹਾ ਸੀ। ਜਦੋਂ ਉਸ ਦਾ ਭਰਾ ਰਜਬਾਹਾ ਰੋਡ ਨੇੜੇ ਪੁੱਜਾ ਤਾਂ ਗਊਸ਼ਾਲਾ ਚੌਕ ਤੋਂ ਮਿੱਟੀ ਨਾਲ ਭਰੀ ਇੱਕ ਟਰੈਕਟਰ-ਟਰਾਲੀ ਨੇ ਪ੍ਰਦੀਪ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਟੱਕਰ ਤੋਂ ਬਾਅਦ ਪ੍ਰਦੀਪ ਸੜਕ ‘ਤੇ ਡਿੱਗ ਗਿਆ ਅਤੇ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੈਕਟਰ ਚਾਲਕ ਫਰਾਰ ਹੋ ਗਿਆ। ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਟਰੈਕਟਰ ਨੂੰ ਪਿਓਰੀ ਦਾ ਰਹਿਣ ਵਾਲਾ ਅਰਸ਼ਦੀਪ ਸਿੰਘ ਚਲਾ ਰਿਹਾ ਸੀ। ਫਿਲਹਾਲ ਪੁਲਿਸ ਮਾਮਲਾ ਦਰਜ ਕਰਕੇ ਟਰੈਕਟਰ ਚਾਲਕ ਦੀ ਭਾਲ ‘ਚ ਜੁਟ ਗਈ ਹੈ।