ਟਰੂਡੋ ਦੇ ਬਿਆਨ ਮਗਰੋਂ ਭਾਰਤ ਸਰਕਾਰ ਦਾ ਐਕਸ਼ਨ, ਕੈਨੇਡੀਅਨ ਡਿਪਲੋਮੈੱਟ ਨੂੰ 5 ਦਿਨਾਂ ‘ਚ ਦੇਸ਼ ਛੱਡਣ ਦਾ ਹੁਕਮ

0
719

ਨਵੀਂ ਦਿੱਲੀ, 19 ਸਤੰਬਰ | ਭਾਰਤ ਸਰਕਾਰ ਨੇ ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ‘ਤੇ ਵੱਡਾ ਇਲਜ਼ਾਮ ਕਿ ਹਰਦੀਪ ਸਿੰਘ ਨਿੱਜਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ, ਦੇ ਜਵਾਬ ਵਿਚ ਬਿਆਨ ਜਾਰੀ ਕਰਕੇ ਕੈਨੇਡਾ ਨੂੰ ਤਾੜਨਾ ਕੀਤੀ ਹੈ ਤੇ ਕੈਨੇਡੀਅਨ ਡਿਪਲੋਮੈੱਟ ਨੂੰ ਪੰਜ ਦਿਨਾਂ ਅੰਦਰ ਦੇਸ਼ ਛੱਡਣ ਦੇ ਹੁਕਮ ਦਿੱਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੋਰ ਵਿਗੜਨ ਵਾਲੇ ਹਨ।

ਭਾਰਤ ਸਰਕਾਰ ਪਹਿਲਾਂ ਵੀ ਨਿੱਜਰ ਦੇ ਕਤਲ ਵਿਚ ਆਪਣੀ ਭੂਮਿਕਾ ਤੋਂ ਇਨਕਾਰ ਕਰ ਚੁੱਕੀ ਹੈ। ਕੈਨੇਡਾ ‘ਚ ਪਹਿਲਾਂ ਵੀ ਇਹ ਗੱਲ ਉੱਠ ਚੁੱਕੀ ਹੈ ਕਿ ਨਿੱਜਰ ਦਾ ਕਤਲ ਭਾਰਤੀ ਏਜੰਟਾਂ ਨੇ ਕੀਤਾ ਸੀ ਪਰ ਭਾਰਤ ਨੇ ਆਪਣੇ ‘ਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।