ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਜਨਮ ਦਿਨ ਵਾਲੇ ਦਿਨ ਗਈ ਜਾਨ

0
1525

ਪਟਿਆਲਾ, 19 ਸਤੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਨਮ ਦਿਨ ਵਾਲੇ ਦਿਨ ਪੰਜਾਬੀ ਡਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਅਚਾਨਕ ਉਸ ਤੇਲ ਨਾਲ ਭਰੇ ਟੈਂਕਰ ਨਾਲ ਉਸ ਦੀ ਟੱਕਰ ਹੋ ਗਈ।

ਇਸ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਗੁਰਪਿੰਦਰ ਸਿੰਘ ਸਿੱਧੂ ਦੀ ਦਰਦਨਾਕ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ 2017 ‘ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ ‘ਤੇ ਸੀ। ਮ੍ਰਿਤਕ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ।