ਸੁੱਖਾ ਦੁੱਨੇਕੇ ਦੇ ਕਤਲ ਮਗਰੋਂ ਪੰਜਾਬ ‘ਚ ਅਲਰਟ, ਗੈਂਗਸਟਰਾਂ ਦੇ ਸਾਥੀਆਂ ਦੇ ਘਰਾਂ ‘ਚ ਪੁਲਿਸ ਨੇ ਮਾਰੇ ਛਾਪੇ

0
1538

ਚੰਡੀਗੜ੍ਹ, 21 ਸਤੰਬਰ | ਕੈਨੇਡਾ ‘ਚ ਪੰਜਾਬ ਦੇ ਖ਼ਤਰਨਾਕ ਗੈਂਗਸਟਰ ਸੁੱਖਾ ਦੁੱਨੇਕੇ ਦੇ ਕਤਲ ਮਗਰੋਂ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ‘ਚ ਹੈ। ਹਾਲਾਂਕਿ ਇਸ ਘਟਨਾ ਬਾਰੇ ਕੈਨੇਡਾ ਦੀ ਪੁਲਿਸ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ‘ਚ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਗੈਂਗਸਟਰਾਂ ਨਾਲ ਲਿੰਕ ਜੁੜੇ ਹੋਣ ਦੇ ਸ਼ੱਕ ਕਾਰਨ ਪੁਲਿਸ ਕਈ ਘਰਾਂ ਦੀ ਤਲਾਸ਼ੀ ਲੈ ਰਹੀ ਹੈ। ਖੰਨਾ ‘ਚ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਨੇ ਕਰੀਬ 5 ਥਾਵਾਂ ‘ਤੇ ਛਾਪੇ ਮਾਰੇ। ਇਸੇ ਤਰ੍ਹਾਂ ਰੋਪੜ ਜ਼ਿਲ੍ਹੇ ‘ਚ ਪੰਜਾਬ ਪੁਲਿਸ ਨੇ 14 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ 11 ਵਿਅਕਤੀਆਂ ਨੂੰ ਰਾਊਂਡਅਪ ਕੀਤਾ। ਮੁਕਤਸਰ ਸਾਹਿਬ ‘ਚ ਵੀ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ।