ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕੋ ਪਰਿਵਾਰ ਦੇ 6 ਜੀਆਂ ਦਾ ਬੇਰਹਿਮੀ ਨਾਲ ਕਤਲ, ‘ਕੱਲੇ-‘ਕੱਲੇ ਨੂੰ ਤਲਵਾਰਾਂ ਨਾਲ ਵੱਢਿਆ

0
946

ਦੇਵਰੀਆ, 2 ਅਕਤੂਬਰ| ਉਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਰੁਦਰਪੁਰ ਇਲਾਕੇ ਵਿਚ ਸੋਮਵਾਰ ਸਵੇਰੇ ਕਥਿਤ ਤੌਰ ‘ਤੇ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿਤਾ ਗਿਆ। ਪੁਲਿਸ ਸੁਪਰਡੈਂਟ ਸੰਕਲਪ ਸ਼ਰਮਾ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਅੱਜ ਸਵੇਰੇ ਕਰੀਬ 6 ਵਜੇ ਰੁਦਰਪੁਰ ਥਾਣਾ ਖੇਤਰ ਦੇ ਪਿੰਡ ਫਤਿਹਪੁਰ ‘ਚ ਸੱਤਿਆ ਪ੍ਰਕਾਸ਼ ਦੂਬੇ ਅਤੇ ਉਸ ਦੇ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਟੱਬਰ ਨੂੰ ਤਲਵਾਰਾਂ ਨਾਲ ਵੱਢ ਸੁੱਟਿਆ।

ਦੱਸਿਆ ਜਾਂਦਾ ਹੈ ਕਿ ਇਹ ਘਟਨਾ ਦੋ ਦਿਨ ਪਹਿਲਾਂ ਜ਼ਿਲ੍ਹਾ ਪੰਚਾਇਤ ਮੈਂਬਰ ਪ੍ਰੇਮ ਯਾਦਵ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਗਈ ਹੱਤਿਆ ਦੇ ਬਦਲੇ ਵਜੋਂ ਕੀਤੀ ਗਈ ਹੈ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਯਾਦਵ ਦੇ ਸਮਰਥਕਾਂ ਨੇ ਦੂਬੇ ਦੇ ਘਰ ‘ਤੇ ਹਮਲਾ ਕੀਤਾ, ਜਿਸ ‘ਚ ਦੂਬੇ ਸਮੇਤ ਪੰਜ ਲੋਕ ਮਾਰੇ ਗਏ| ਉਨ੍ਹਾਂ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਦੁਸ਼ਮਣੀ ਚੱਲ ਰਹੀ ਸੀ।

ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ‘ਚ ਕੁੱਝ ਲੋਕ ਜ਼ਖਮੀ ਵੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।