SGPC ਚੋਣਾਂ ਸਬੰਧੀ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਟਵਿਟਰ ‘ਤੇ ਸਾਂਝੀ ਕੀਤੀ ਜਾਣਕਾਰੀ

0
987

ਚੰਡੀਗੜ੍ਹ, 4 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਨੇ SGPC ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਸਬੰਧੀ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।

CM ਮਾਨ ਨੇ ਇਹ ਜ‍ਾਣਕਾਰੀ ਆਪਣੇ ਐਕਸ (ਟਵਿਟਰ ) ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਤੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਗੁਰਦੁਆਰਾ ਸਾਹਿਬ ਦੀਆਂ ਚੋਣਾਂ ਲਈ ਕਮਿਸ਼ਨਰ ਨਿਯੁਕਤ ਕੀਤਾ ਹੈ।