ਸਾਬਕਾ CM ਕੈਪਟਨ ਅਮਰਿੰਦਰ ਦੇ OSD ਰਹੇ ਭਰਤ ਇੰਦਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਅਗਾਊਂ ਜ਼ਮਾਨਤ

0
735

ਚੰਡੀਗੜ੍ਹ, 4 ਅਕਤੂਬਰ | ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚਹਿਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਚਹਿਲ ਖ਼ਿਲਾਫ ਆਦਮਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਇਸ ਦੌਰਾਨ ਕਈ ਵਾਰ ਵਿਜੀਲੈਂਸ ਨੇ ਸੰਮਨ ਭੇਜ ਕੇ ਭਰਤ ਇੰਦਰ ਚਹਿਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਆਖਿਆ ਸੀ ਪਰ ਇਸ ਦੇ ਬਾਵਜੂਦ ਵੀ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਦੇ ਘਰ 27 ਸਤੰਬਰ ਨੂੰ ਵਿਜੀਲੈਂਸ ਨੇ ਰੇਡ ਕੀਤੀ ਸੀ। ਵਿਜੀਲੈਂਸ ਵਿਭਾਗ ਦੀ ਟੀਮ ਭਰਤ ਇੰਦਰ ਸਿੰਘ ਚਹਿਲ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਸੀ ਪਰ ਅੱਗਿਓਂ ਚਹਿਲ ਦੇ ਘਰ ਦਾ ਦਰਵਾਜ਼ਾ ਹੀ ਨਹੀਂ ਖੋਲ੍ਹਿਆ ਗਿਆ, ਜਿਸ ਕਾਰਨ ਵਿਜੀਲੈਂਸ ਦੀ ਟੀਮ ਨੂੰ ਬੇਰੰਗ ਪਰਤਣਾ ਪਿਆ। ਇਸ ਦੌਰਾਨ ਵਿਜੀਲੈਂਸ ਵਿਭਾਗ ਦੀ ਟੀਮ ਨੇ ਗੇਟ ’ਤੇ ਤਾਇਨਾਤ ਕੀਤੇ ਗਏ ਚੌਕੀਦਾਰ ਨੂੰ ਇਕ ਪੱਤਰ ਦੇ ਦਿੱਤਾ ਅਤੇ ਵਾਪਸ ਪਰਤ ਆਈ।