SYL ਦੇ ਵਿਰੋਧ ‘ਚ ਅਕਾਲੀ ਦਲ ਦਾ ਧਰਨਾ; ਚੰਡੀਗੜ੍ਹ ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੋਛਾੜਾਂ

0
835

ਚੰਡੀਗੜ੍ਹ, 10 ਅਕਤੂਬਰ | ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਚੰਡੀਗੜ੍ਹ ‘ਚ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸੜਕ ‘ਤੇ ਬੈਰੀਕੇਡ ਲਗਾਏ ਤੇ ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਤੇ ਪਾਣੀ ਦੀਆਂ ਬੋਛਾੜਾਂ ਕੀਤੀਆਂ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਨਾਂ ਲੈ ਕੇ ਚੁਣੌਤੀ ਦਿੱਤੀ ਸੀ, ਜਿਸ ਕਰਕੇ ਉਹ ਅੱਜ ਇਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਰਾਏਪੇਰੀਅਨ ਸਿਧਾਂਤ ਮੁਤਾਬਕ ਪਾਣੀ ‘ਤੇ ਹੱਕ ਪੰਜਾਬ ਦਾ ਹੈ। ਬਾਦਲ ਨੇ ਕਿਹਾ ਕਿ ਨੈਸ਼ਨਲ ਪਾਰਟੀਆਂ ਖੇਤਰੀ ਮੁੱਦਿਆਂ ਦੀ ਲੜਾਈ ਨਹੀਂ ਲੜਦੀਆਂ ਬਲਕਿ ਦੂਜੇ ਸੂਬਿਆਂ ਨੂੰ ਖੁਸ਼ ਕਰਨ ਉਤੇ ਆਪਣਾ ਆਧਾਰ ਬਣਾਉਣ ਲਈ ਲੜਦੀਆਂ ਹਨ।