ਪੰਜਾਬ ‘ਚ 15 ਨਵੰਬਰ ਤਕ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ

0
1568

ਚੰਡੀਗੜ੍ਹ, 12 ਅਕਤੂਬਰ | ਪੰਜਾਬ ‘ਚ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ।

ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀ ਪੱਤਰ ਸੂਬਾਈ ਚੋਣ ਕਮਿਸ਼ਨ ਨੂੰ ਭੇਜ ਦਿਤਾ ਹੈ।

ਅੰਮ੍ਰਿਤਸਰ, ਪਟਿਆਲਾ, ਜਲੰਧਰ ਤੇ ਲੁਧਿਆਣਾ ਦੇ ਮੇਅਰਾਂ ਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ ‘ਚ ਖ਼ਤਮ ਹੋ ਚੁੱਕੀ ਹੈ ਜਦਕਿ ਫਗਵਾੜਾ ਨਗਰ ਨਿਗਮ ਦੇ ਹੋਂਦ ‘ਚ ਆਉਣ ਤੋਂ ਬਾਅਦ ਉਥੇ ਚੋਣ ਹੋਈ ਨਹੀਂ ਹੈ।

ਪੰਜਾਬ ਸਰਕਾਰ ਨੇ ਨਗਰ ਨਿਗਮਾਂ ‘ਚ ਵਾਰਡਬੰਦੀ ਦਾ ਕੰਮ ਮੁਕੰਮਲ ਕਰ ਲਿਆ ਹੈ।