ਬ੍ਰੇਕਿੰਗ : ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਮਿਲੀ ਵੱਡੀ ਰਾਹਤ; ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

0
286

ਚੰਡੀਗੜ੍ਹ, 16 ਅਕਤੂਬਰ | ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਹਾਈਕੋਰਟ ਨੇ ਪਲਾਟ ਘੁਟਾਲੇ ਵਿਚ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਕਈ ਦਿਨਾਂ ਤੋਂ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ ਦੇ ਦੋਸ਼ਾਂ ਤਹਿਤ 24 ਸਤੰਬਰ ਨੂੰ ਬਠਿੰਡਾ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, IPC ਅਤੇ IT ਐਕਟ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਲਗਾਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਪਰ ਮਨਪ੍ਰੀਤ ਬਾਦਲ ਵਿਜੀਲੈਂਸ ਦੇ ਹੱਥ ਨਹੀਂ ਆਏ।