‘ਆਪ’ MP ਰਾਘਵ ਚੱਢਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ : ਨਹੀਂ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ

0
408

ਨਵੀਂ ਦਿੱਲੀ, 17 ਅਕਤੂਬਰ | ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹੁਣ ਉਨ੍ਹਾਂ ਨੂੰ ਸਰਕਾਰੀ ਬੰਗਲਾ ਖਾਲੀ ਨਹੀਂ ਕਰਨਾ ਪਵੇਗਾ। ਦਿੱਲੀ ਹਾਈਕੋਰਟ ਨੇ ਕਿਹਾ ਹੈ ਕਿ ਉਹ ਬੰਗਲੇ ‘ਚ ਰਹਿ ਸਕਦੇ ਹਨ।

ਦਿੱਲੀ ਹਾਈਕੋਰਟ ਨੇ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ ਦੇ ਹੁਕਮ ਨੂੰ ਰੱਦ ਕਰਦਿਆਂ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਇਹ ਰਾਹਤ ਦਿੱਤੀ। ਦਿੱਲੀ ਹਾਈਕੋਰਟ ਨੇ ਮੁਕੱਦਮੇ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਰਾਘਵ ਚੱਢਾ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ।