ਬਰਨਾਲਾ ‘ਚ ਕਤਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ; ਪੜ੍ਹੋ ਪੂਰੀ ਖਬਰ

0
3439

ਬਰਨਾਲਾ, 23 ਅਕਤੂਬਰ | ਬਰਨਾਲਾ ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਲਈ ਮੁੱਖ ਮੰਤਰੀ ਮਾਨ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਉਸਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ।

ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਿਸ ਵਿਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ ਹੋ ਗਈ। ਪ੍ਰਸ਼ਾਸਨ ਤੇ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਖਤ ਸਜ਼ਾ ਦਿੱਤੀ ਜਾਵੇਗੀ।

ਦਰਸ਼ਨ ਸਿੰਘ ਦੇ ਪਰਿਵਾਰ ਵਾਲਿਆਂ ਨਾਲ ਉਨ੍ਹਾਂ ਨੂੰ ਦਿਲ ਤੋਂ ਹਮਦਰਦੀ… ਸਰਕਾਰ ਵੱਲੋਂ ਸਹਾਇਤਾ ਰਕਮ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਤੇ ਨਾਲ ਹੀ ਐੱਚਡੀਐੱਫਸੀ ਬੈਂਕ ਵੱਲੋਂ ਵੀ ਇਕ ਕਰੋੜ ਰੁਪਏ ਸਹਾਇਤਾ ਰਕਮ ਵੱਖ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਿਸ ਮੁਲਾਜ਼ਮ ਦੇ ਜਜ਼ਬੇ ਨੂੰ ਉਹ ਦਿਲ ਤੋਂ ਸਲਾਮ ਕਰਦੇ ਹਨ।