ਇਟਲੀ ‘ਚ ਪੰਜਾਬੀ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ; ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਸੁਖਦੇਵ

0
2869

ਇਟਲੀ, 25 ਅਕਤੂਬਰ | ਇਟਲੀ ਦੀ ਰਾਜਧਾਨੀ ਰੋਮ ਵਿਚ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਨੌਜਵਾਨ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਤਲਵੰਡੀ ਡੱਡੀਆ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 46 ਸਾਲ ਦੇ ਕਰੀਬ ਸੀ ਤੇ ਲੰਬੇ ਸਮੇਂ ਤੋਂ ਇਟਲੀ ਵਿਚ ਰਹਿ ਰਿਹਾ ਸੀ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਪਰਮਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਸੁਖਦੇਵ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਮ੍ਰਿਤਕ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਪਿਛਲੇ ਕਈ ਸਾਲਾਂ ਤੋਂ ਇਟਲੀ ਵਿਚ ਬਿਨਾਂ ਪੇਪਰਾਂ ਦੇ ਰਹਿ ਰਿਹਾ ਸੀ। ਉਸਦੀ ਮੌਤ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ।