ਰੋਪੜ, 27 ਅਕਤੂਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਗਾਰਡਨ ਕਾਲੋਨੀ ਦੇ ਵਸਨੀਕ ਨੌਜਵਾਨ ਅਤੇ ਇਕ ਕੁੜੀ ਨੇ ਸ਼ੱਕੀ ਹਾਲਾਤ ਵਿਚ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਜਾਨ ਦੇ ਦਿੱਤੀ। ਜਾਣਕਾਰੀ ਅਨੁਸਾਰ ਇਹ ਘਟਨਾ ਵੀਰਵਾਰ ਦੁਪਹਿਰ ਕਰੀਬ 3 ਵਜੇ ਵਾਪਰੀ। ਨਹਿਰ ਵਿਚ ਛਾਲ ਮਾਰਨ ਤੋਂ ਪਹਿਲਾਂ ਮੁੰਡੇ ਨੇ ਆਪਣੇ ਇਕ ਦੋਸਤ ਨੂੰ ਵੀ ਬੁਲਾਇਆ ਸੀ, ਜਿਸ ਤੋਂ ਬਾਅਦ ਦੋਵਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਮੁੰਡੇ-ਕੁੜੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ।
ਦੱਸਿਆ ਜਾ ਰਿਹਾ ਹੈ ਕਿ ਮੁੰਡਾ-ਕੁੜੀ ਦੋਵੇਂ ਇਕੋ ਕਾਲੋਨੀ ਵਿਚ ਰਹਿੰਦੇ ਸਨ। ਬੀਤੇ ਦਿਨ ਕੁੜੀ ਦਾ ਜਨਮ ਦਿਨ ਸੀ ਅਤੇ ਮੁੰਡੇ ਨੇ ਮਨਾਇਆ ਸੀ। ਇਸ ਘਟਨਾ ਸਬੰਧੀ SHO ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਭਾਖੜਾ ਨਹਿਰ ਵਿਚ ਮੁੰਡਾ ਤੇ ਕੁੜੀ ਨੇ ਛਾਲ ਮਾਰ ਦਿੱਤੀ ਹੈ ਤੇ ਦੋਹਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।