ਪੰਜਾਬ ਸਰਕਾਰ ਨੇ ਟਰੈਕਟਰ ਨਾਲ ਸਟੰਟ ਕਰਨ ‘ਤੇ ਲਗਾਈ ਪਾਬੰਦੀ

0
2851

ਚੰਡੀਗੜ੍ਹ, 30 ਅਕਤੂਬਰ| ਪੰਜਾਬ ਸਰਕਾਰ ਨੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਨ ਉਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਪਿਛਲੇ ਦਿਨੀਂ  ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਨੌਜਵਾਨ ਸੁਖਮਨਦੀਪ ਦੀ ਟਰੈਕਟਰ ਨਾਲ ਸਟੰਟ ਕਰਦਿਆਂ ਮੌਤ ਪਿੱਛੋਂ ਲਿਆ ਹੈ।

ਇਸ ਬਾਰੇ ਮੁੱਖ ਮੰਤਰੀ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ‘ਤੇ ਪੰਜਾਬ ‘ਚ ਪਾਬੰਦੀ ਲਗਾਈ ਜਾ ਰਹੀ ਹੈ।