ਜ਼ੀਰਕਪੁਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ; 1 ਬਦਮਾਸ਼ ਨੂੰ ਲੱਗੀ ਗੋਲੀ

0
5944

ਪਟਿਆਲਾ, 1 ਨਵੰਬਰ। ਜ਼ੀਰਕਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਬਲਟਾਣਾ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਇਨਕਾਊਂਟਰ ਹੋਇਆ ਹੈ। ਗੈਂਗਸਟਰਾਂ ਨੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਕ ਗੋਲੀ ਗੈਂਗਸਟਰ ਨੂੰ ਲੱਗੀ, ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਗੈਂਗਸਟਰਾਂ ਦੇ ਇਕ ਹੋਟਲ ਵਿਚ ਲੁਕੇ ਹੋਣ ਦੀ ਖਬਰ ਹੈ। ਫਿਲਹਾਲ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਾ ਪਾਇਆ ਹੈ।

ਜਾਣਕਾਰੀ ਅਨੁਸਾਰ ਇਕ ਹੋਟਲ ਵਿਚ 3-4 ਗੈਂਗਸਟਰਾਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ। ਗੈਂਗਸਟਰਾਂ ਨੂੰ ਫੜਨ ਗਈ ਪੁਲਿਸ ਉਤੇ ਫਾਇਰਿੰਗ ਕਰਨ ਮਗਰੋਂ ਪੁਲਿਸ ਨੇ ਜਵਾਬੀ ਕਾਰਵਾਈ ਵਿਚ ਫਾਇਰਿੰਗ ਕੀਤੀ। ਇਸ ਦੌਰਾਨ ਪੁਲਿਸ ਨੇ ਅਰਸ਼ ਡੱਲਾ ਦੇ ਸਾਥੀ ਕਾਬੂ ਕੀਤੇ ਹਨ। ਸਟੇਟ ਸਪੈਸ਼ਲ ਸੈੱਲ ਮੁਹਾਲੀ ਨੇ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ।