ਜਲੰਧਰ-ਅੰਮ੍ਰਿਤਸਰ ਨੈੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ, 2 ਜਣਿਆਂ ਦੀ ਮੌਤ

0
643

ਨਡਾਲਾ, 5 ਨਵੰਬਰ| ਜਲੰਧਰ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਪਿੰਡ ਦਿਆਲਪੁਰ ਬਰਾੜ ਹਸਪਤਾਲ ਨੇੜੇ ਐਕਟਿਵਾ ’ਤੇ ਜਾ ਰਹੇ ਪਤੀ-ਪਤਨੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

ਟੱਕਰ ਤੋਂ ਬਾਅਦ ਗੱਡੀ ਅੱਗੇ ਜਾ ਰਹੇ ਵਿਅਕਤੀ ‘ਤੇ ਪਲਟ ਗਈ, ਜਿਸ ਕਾਰਨ ਐਕਟਿਵਾ ਚਾਲਕ ਅਤੇ ਪੈਦਲ ਜਾ ਰਹੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਐਕਟਿਵਾ ਦੇ ਪਿੱਛੇ ਬੈਠੀ ਔਰਤ ਗੰਭੀਰ ਜ਼ਖਮੀ ਹੋ ਗਈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪਹਿਲਾਂ ਜਲੰਧਰ ਦੇ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ। ਬਾਅਦ ਵਿੱਚ ਉਸ ਨੂੰ ਨਵਾਂਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ।

ਥਾਣਾ ਸੁਭਾਨਪੁਰ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ 56 ਸਾਲਾ ਵਿਜੇ ਕੁਮਾਰ ਪੁੱਤਰ ਬਿਸ਼ਨ ਲਾਲ ਅਤੇ ਉਸ ਦੀ 50 ਸਾਲਾ ਪਤਨੀ ਵੀਨਾ ਕੁਮਾਰੀ ਵਾਸੀ ਬਲੱਡ ਡੋਨਰ ਕਲੋਨੀ, ਸਲੋਹ ਰੋਡ, ਨਵਾਂਸ਼ਹਿਰ ਵਜੋਂ ਹੋਈ ਹੈ। ਜਦਕਿ ਦੂਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।