ਕਪੂਰਥਲਾ : ਰੇਲ ਕੋਚ ਫੈਕਟਰੀ ਨੇੜੇ ਬਣੀਆਂ ਝੁੱਗੀਆਂ ‘ਚ ਭਿਆਨਕ ਅੱਗ, 90 ਝੁੱਗੀਆਂ ਸੜ ਕੇ ਸੁਆਹ

0
1509

ਕਪੂਰਥਲਾ, 7 ਨਵੰਬਰ | ਕਪੂਰਥਲਾ ਸ਼ਹਿਰ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਰੇਲ ਕੋਚ ਫੈਕਟਰੀ ਦੇ ਗੇਟ ਨੰਬਰ 3 ਨੇੜੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਕਰੀਬ 90 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਅੱਗ ਲੱਗਣ ਦਾ ਕਾਰਨ ਗੈਸ ਸਿਲੰਡਰ ਦੱਸਿਆ ਜਾ ਰਿਹਾ ਹੈ। ਇੱਕ ਦੁਕਾਨ ਦੇ ਅੰਦਰ ਗੈਸ ਸਿਲੰਡਰ ਵਿੱਚ ਲੀਕੇਜ ਹੋਣ ਕਾਰਨ ਅੱਗ ਝੁੱਗੀਆਂ ਵਿੱਚ ਫੈਲ ਗਈ ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।