ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਨਜ਼ਰ ਆ ਰਹੇ ਅੱਗ ਦੇ ਭਾਂਬੜ

0
753

ਲੁਧਿਆਣਾ, 8 ਨਵੰਬਰ| ਮਹਾਨਗਰ ‘ਚ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਡਾਬਾ ਇਲਾਕੇ ‘ਚ ਪਹਿਲੀ ਮੰਜ਼ਿਲ ‘ਤੇ ਬਣੀ ਪ੍ਰਿੰਟਿੰਗ ਪ੍ਰੈਸ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਼

ਆਸ-ਪਾਸ ਦੇ ਫੈਕਟਰੀ ਮਾਲਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ। ਅੱਗ ਲੱਗਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।

ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ-ਚਾਰ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਮੁਲਾਜ਼ਮਾਂ ਨੇ ਹੋਰ ਇਮਾਰਤਾਂ ਦੀ ਮਦਦ ਨਾਲ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।

ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਫੈਕਟਰੀ ਵਿੱਚ ਪਏ ਪ੍ਰੈਸ ਬੋਰਡ ਦੇ ਗੱਤੇ ਅਤੇ ਕੁਝ ਕੈਮੀਕਲ ਪਾਊਡਰ ਕਾਰਨ ਅੱਗ ਫੈਲ ਗਈ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ਦਾ ਹੀਟਰ ਛੋਟਾ ਹੋਣ ਕਾਰਨ ਮਸ਼ੀਨ ਬੁਰੀ ਤਰ੍ਹਾਂ ਸੜ ਗਈ ਹੈ।