ਵਿਧਾਨ ਸਭਾ ਦੇ ਸੈਸ਼ਨ ‘ਤੇ SC ਨੇ ਲਗਾਈ ਮੋਹਰ : ਕਿਹਾ – ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬਿਲਕੁਲ ਲੀਗਲ ਸੀ

0
802

ਚੰਡੀਗੜ੍ਹ, 10 ਨਵੰਬਰ | ਵਿਧਾਨ ਸਭਾ ਦੇ ਸੈਸ਼ਨ ‘ਤੇ SC ਨੇ ਮੋਹਰ ਲਗਾਈ ਹੈ ਤੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬਿਲਕੁਲ ਲੀਗਲ ਸੀ ਤੇ ਕਿਹਾ ਕਿ ਰਾਜਪਾਲ ਕੋਲ ਸੈਸ਼ਨ ਦੀ ਵੈਧਤਾ ਕਰਨ ਦਾ ਅਧਿਕਾਰ ਨਹੀਂ। ਗਵਰਨਰ ਹੁਣ ਬਿੱਲਾਂ ਉਤੇ ਫੈਸਲਾ ਲੈਣ। ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਤੁਸੀਂ ਅੱਗ ਨਾਲ ਖੇਡ ਰਹੇ ਹੋ।

ਸੀਜੇਆਈ ਚੰਦਰਚੂੜ ਨੇ ਪੰਜਾਬ ਦੇ ਰਾਜਪਾਲ ਦੇ ਵਕੀਲ ਨੂੰ ਸਵਾਲ ਕੀਤਾ ਕਿ ਜੇਕਰ ਵਿਧਾਨ ਸਭਾ ਦਾ ਇੱਕ ਸੈਸ਼ਨ ਗੈਰ-ਕਾਨੂੰਨੀ ਕਰਾਰ ਦਿੱਤਾ ਜਾਂਦਾ ਹੈ ਤਾਂ ਸਦਨ ਵੱਲੋਂ ਪਾਸ ਕੀਤਾ ਗਿਆ ਬਿੱਲ ਗੈਰ-ਕਾਨੂੰਨੀ ਕਿਵੇਂ ਹੋ ਜਾਵੇਗਾ? ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੀ ਤਰਫੋਂ ਸਿੰਘਵੀ ਨੇ ਕਿਹਾ ਕਿ ਮੌਜੂਦਾ ਰਾਜਪਾਲ ਅਧੀਨ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣਾ ਅਸੰਭਵ ਹੈ।