ਮੋਹਾਲੀ, 10 ਨਵੰਬਰ | ਮੋਹਾਲੀ ਤੋਂ ਗ੍ਰਿਫਤਾਰ ਕੀਤੇ ਬੰਬੀਹਾ ਗੈਂਗ ਦੇ 3 ਸ਼ੂਟਰਾਂ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਦਾ 4 ਦਿਨਾਂ ਦਾ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਮੋਹਾਲੀ ਤੋਂ ਬੰਬੀਹਾ ਗੈਂਗ ਦੇ 3 ਸ਼ੂਟਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਗਏ ਹਨ। ਇਹ ਸ਼ੂਟਰ ਮੋਗਾ ਦੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕਿਸੇ ਦੇ ਕਤਲ ਦੀ ਪਲਾਨਿੰਗ ਬਣਾ ਰਹੇ ਸਨ। ਇਨ੍ਹਾਂ ਤੋਂ ਭਾਰੀ ਮਾਤਰਾ ਵਿਚ ਅਸਲਾ ਵੀ ਬਰਾਮਦ ਹੋਇਆ ਹੈ।
ਇਹ ਗੈਂਗ ਦੇ ਇਸ਼ਾਰਿਆਂ ਉਤੇ ਕੰਮ ਕਰਦੇ ਸਨ ਤੇ ਘਟਨਾ ਨੂੰ ਅੰਜਾਮ ਦਿੰਦੇ ਸਨ। ਕਾਫੀ ਜੱਦੋ-ਜਹਿਦ ਕਰਨ ਮਗਰੋਂ ਇਨ੍ਹਾਂ ਨੂੰ ਪਿੱਛਾ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਇਹ ਕਈ ਵਾਰਦਾਤਾਂ ਵਿਚ ਸ਼ਾਮਲ ਦੱਸੇ ਜਾ ਰਹੇ ਹਨ।
Punjabi Bulletin
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)