ਅਟਾਰੀ ਸਰਹੱਦ ਤੋਂ ਪਾਕਿਸਤਾਨੀ ਡਰੋਨ ਬਰਾਮਦ : ਗੁਪਤ ਸੂਚਨਾ ਦੇ ਆਧਾਰ ‘ਤੇ BSF ਤੇ ਪੰਜਾਬ ਪੁਲਿਸ ਨੇ ਕੀਤੀ ਕਾਰਵਾਈ

0
442

ਅੰਮ੍ਰਿਤਸਰ, 12 ਨਵੰਬਰ | ਅੰਮ੍ਰਿਤਸਰ ‘ਚ ਦੀਵਾਲੀ ਵਾਲੇ ਦਿਨ ਪਾਕਿਸਤਾਨੀ ਤਸਕਰਾਂ ਦੀ ਵੱਡੀ ਕੋਸ਼ਿਸ਼ ਨਾਕਾਮ ਕੀਤੀ ਗਈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜਿਆ ਚੀਨ ਦਾ ਬਣਿਆ ਡਰੋਨ ਜ਼ਬਤ ਕੀਤਾ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਡਰੋਨ ਦੇ ਨਾਲ ਭੇਜੀ ਗਈ ਸ਼ੱਕੀ ਵਸਤੂ ਨੂੰ ਵੀ ਬਰਾਮਦ ਕੀਤਾ ਜਾ ਸਕੇ।

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਹ ਡਰੋਨ ਅਟਾਰੀ ਸਰਹੱਦ ਨਾਲ ਲੱਗਦੇ ਪਿੰਡ ਨੇਸ਼ਟਾ ਤੋਂ ਜ਼ਬਤ ਕੀਤਾ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੂੰ ਡਰੋਨ ਦੀ ਆਵਾਜਾਈ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਨੇਸ਼ਟਾ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਮਾਹਿਰਾਂ ਨੇ ਦੱਸਿਆ ਕਿ ਪਾਕਿਸਤਾਨੀ ਸਮੱਗਲਰਾਂ ਨੇ ਹੁਣ ਤਸਕਰੀ ਲਈ ਚੀਨ ਦੇ ਇਨ੍ਹਾਂ ਡਰੋਨਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਛੋਟਾ ਹੋਣ ਦੇ ਨਾਲ-ਨਾਲ ਸਸਤਾ ਵੀ ਹੈ। ਜਦੋਂਕਿ ਪਹਿਲਾਂ ਵਰਤੇ ਜਾ ਰਹੇ ਡਰੋਨ ਮਹਿੰਗੇ ਸਨ ਅਤੇ ਬੀਐਸਐਫ ਦੇ ਰਾਡਾਰ ਵਿਚ ਵੀ ਆਉਂਦੇ ਸਨ।