ਸਮਰਾਲਾ ਹਾਦਸੇ ਨੂੰ ਲੈ ਕੇ CM ਮਾਨ ਨੇ ਕੀਤਾ ਟਵੀਟ : ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

0
703

ਚੰਡੀਗੜ੍ਹ/ਲੁਧਿਆਣਾ, 13 ਨਵੰਬਰ | ਪੰਜਾਬ ਵਿਚ ਅੱਜ ਤੜਕਸਾਰ ਵੱਡਾ ਹਾਦਸਾ ਵਾਪਰਿਆ। ਸਵੇਰੇ ਇਕ ਤੋਂ ਬਾਅਦ ਇਕ ਗੱਡੀ ਸਣੇ ਲਗਭਗ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾਅ ਗਈਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ, ਦਰਅਸਲ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਸ ਹਾਦਸੇ ਵਿਚ ਜਿਥੇ ਇਕ ਨੌਜਵਾਨ ਦੀ ਮੌਤ ਹੋ ਗਈ, ਉਥੇ ਹੀ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਉੱਡ ਗਏ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆ ਗਈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਾਰਨ ਕਾਫ਼ੀ ਸਮਾਂ ਸੜਕ ’ਤੇ ਜਾਮ ਲੱਗਾ ਰਿਹਾ ਜਦਕਿ ਪੁਲਿਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ। ਇਸ ਹਾਦਸੇ ਵਿਚ ਜਾਨੀ ਨੁਕਸਾਨ ਦੇ ਨਾਲ-ਨਾਲ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਵੀ ਹੋਇਆ ਹੈ।

ਦੱਸ ਦਈਏ ਕਿ ਇਸ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਟਵੀਟ ਕੀਤਾ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਧੁੰਦ ਕਰਕੇ ਲੋਕ ਸਾਵਧਾਨੀ ਨਾਲ ਗੱਡੀਆਂ ਚਲਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ”ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿਥੇ ਕਈ ਗੱਡੀਆਂ ਆਪਸ ਵਿਚ ਟਕਰਾਅ ਗਈਆਂ…ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ…ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ ‘ਚ ਧੁੰਦ ਵਧੇਗੀ ਤੇ ਸਾਵਧਾਨੀ ਨਾਲ ਗੱਡੀਆਂ ਚਲਾਉਣ।”

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)