ਹੁਸ਼ਿਆਰਪੁਰ ‘ਚ 2 ਬੱਚਿਆਂ ਸਮੇਤ 4 ਜਣਿਆਂ ‘ਤੇ ਘਰ ਦੀ ਡਿੱਗੀ ਕੰਧ; ਹਾਲਤ ਨਾਜ਼ੁਕ

0
1278

ਹੁਸ਼ਿਆਰਪੁਰ | ਇਥੇ ਇਕ ਵੱਡੀ ਘਟਨਾ ਵਾਪਰ ਗਈ ਹੈ। ਇਥੋਂ ਦੇ ਗੜ੍ਹਦੀਵਾਲਾ ‘ਚ ਮੱਥਾ ਟੇਕ ਕੇ ਘਰ ਪਰਤ ਰਹੇ 2 ਬੱਚਿਆਂ ਸਮੇਤ ਦੋ ਔਰਤਾਂ ਉੱਤੇ ਘਰ ਦੀ ਕੰਧ ਦਾ ਇਕ ਹਿੱਸਾ ਡਿੱਗ ਗਿਆ, ਜਿਸ ਵਿਚ ਚਾਰੋਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਥੋਂ 2 ਬੱਚਿਆਂ ਅਤੇ ਇਕ ਔਰਤ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੂੰ ਮਿਲੀ। ਮੌਕੇ ‘ਤੇ ਤਿੰਨ ਐਂਬੂਲੈਂਸਾਂ ਰਾਹੀਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ, ਜਿਥੇ 2 ਬੱਚਿਆਂ ਅਤੇ ਇਕ ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਦਸੂਹਾ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ। ਜਿਥੇ ਉਸ ਦੀ ਹਾਲਤ ਨਾਜ਼ੁਕ ਹੈ। ਗੰਭੀਰ ਜ਼ਖ਼ਮੀਆਂ ਵਿਚ ਦੀਆ ਪੁੱਤਰੀ ਟੋਨੀ (6), ਗੌਰਵ (14) ਅਤੇ ਸੀਤਾ ਦੇਵੀ ਪਤਨੀ ਗੁਰਦੇਵ ਲਾਲ ਸ਼ਾਮਲ ਹਨ। ਬੱਚੀ ਦੀ ਮਾਂ ਦੀ ਹਾਲਤ ਨਾਰਮਲ ਦੱਸੀ ਜਾ ਰਹੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)