ਜੰਮੂ-ਕਸ਼ਮੀਰ ‘ਚ ਵੱਡਾ ਹਾ.ਦਸਾ : ਡੂੰਘੀ ਖੱਡ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 35 ਲੋਕਾਂ ਦੀ ਮੌ.ਤ

0
331

ਜੰਮੂ, 15 ਨਵੰਬਰ | ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਇਕ ਬੱਸ ਖੱਡ ਵਿਚ ਡਿੱਗ ਗਈ ਹੈ, ਜਿਸ ਕਾਰਨ 35 ਲੋਕਾਂ ਦੀ ਮੌਤ ਹੋ ਗਈ ਹੈ।

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਯਾਤਰੀਆਂ ਨਾਲ ਭਰੀ ਬੱਸ ਸੜਕ ਤੋਂ ਤਿਲਕ ਕੇ 300 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ‘ਚ ਘੱਟੋ-ਘੱਟ 19 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬੱਸ ਨੰਬਰ JK02CN-6555 ਦੇ ਹਾਦਸੇ ‘ਚ ਹੁਣ ਤੱਕ 36 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ ਅਤੇ 19 ਹੋਰ ਜ਼ਖਮੀ ਹੋ ਗਏ ਹਨ। ਇਹ ਬਟੋਟੇ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ ‘ਤੇ ਤ੍ਰਿੰਗਲ-ਅਸਾਰ ਨੇੜੇ ਸੜਕ ਤੋਂ ਫਿਸਲ ਕੇ 300 ਫੁੱਟ ਹੇਠਾਂ ਡਿੱਗ ਗਈ। ਫਿਲਹਾਲ ਬਚਾਅ ਕਾਰਜ ਜਾਰੀ ਹਨ। ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।