ਪਿੰਡ ਸਰਾਭਾ ‘ਚ CM ਮਾਨ ਨੇ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਨਾਲ ਨਿਵਾਜਣ ਦੀ ਕੀਤੀ ਮੰਗ

0
586

ਲੁਧਿਆਣਾ, 16 ਨਵੰਬਰ | ਅੱਜ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਸਰਾਭਾ ਪਹੁੰਚੇ। ਪਿੰਡ ਸਰਾਭਾ ਵਿਚ ਸੀਐਮ ਭਗਵੰਤ ਮਾਨ ਨੇ ਪੁੱਜ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਐਵਾਰਡ ਨਾਲ ਨਿਵਾਜਣ ਦੀ ਮੰਗ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਐਵਾਰਡ ਨਾਲ ਨਿਵਾਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਹ ਅਹਿਮ ਭਾਰਤ ਰਤਨ ਐਵਾਰਡ ਦੇਣ ਨਾਲ ਇਨ੍ਹਾਂ ਐਵਾਰਡਾਂ ਦੀ ਵੀ ਗਰਿਮਾ ਵਧੇਗੀ। ਸੀਐਮ ਪੰਜਾਬ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਉਤੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਨਤਮਸਤਕ ਹੋਣ ਮਗਰੋਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਮੰਗ ਰੱਖੀ। ਇਸ ਮੌਕੇ ਦੇਸ਼ ਦੇ 2 ਸਾਬਕਾ ਮਰਹੂਮ ਪ੍ਰਧਾਨ ਮੰਤਰੀਆਂ ਵੱਲੋਂ ਆਪਣੇ ਲਈ ਹੀ ਭਾਰਤ ਰਤਨ ਲੈਣ ਦੀ ਕੀਤੀ ਸਿਫਾਰਿਸ਼ ‘ਤੇ ਮਜ਼ਾਕੀਆ ਟਿੱਪਣੀ ਕੀਤੀ।

ਉਨ੍ਹਾਂ ਕਿਹਾ ਕਿ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਨੇ ਖੁਦ ਹੀ ਭਾਰਤ ਰਤਨ ਲੈਣ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਰਤ ਰਤਨ ਉਨ੍ਹਾਂ ਸ਼ਖਸੀਅਤਾਂ ਨੂੰ ਮਿਲਣਾ ਚਾਹੀਦਾ ਹੈ ਜੋ ਹਕੀਕਤ ਵਿਚ ਦੇਸ਼ ਦੇ ਰਤਨ ਹੋਣ। ਸੀਐਮ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੋਏ ਅਹਿਮ ਫੈਸਲਿਆਂ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਆਮ ਘਰਾਂ ਦੇ ਨੌਜਵਾਨ ਮੁੰਡੇ, ਕੁੜੀਆਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਆਮ ਘਰਾਂ ਦੀਆਂ ਧੀਆਂ ਜੱਜ ਬਣ ਰਹੀਆਂ ਹਨ।

ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਡੀਸੀ ਅਤੇ ਐਸਐਸਪੀ ਬਣਨ ਲਈ ਅੱਗੇ ਆਉਣ ਦਾ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਨਾਂ ਕਿਸੇ ਪੱਖਪਾਤ ਬਿਨਾਂ ਕਿਸੇ ਪੇਪਰ ਲੀਕ ਤੋਂ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਲਈ ਸਿਰਫ ਮੈਰਿਟ ਹੀ ਮੁੱਖ ਹੋਵੇਗੀ।