ਬਰਨਾਲਾ : ਮੋਟਰਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ; 3 ਨੌਜਵਾਨਾਂ ਦੀ ਮੌਤ

0
2127

ਬਰਨਾਲਾ, 16 ਨਵੰਬਰ | ਇਥੋਂ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਘੁੰਨਸ ਰੋਡ ਉਤੇ 2 ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸਾਰੇ ਵਿਦਿਆਰਥੀ ਟਿਊਸ਼ਨ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਉਨ੍ਹਾਂ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਜ਼ੇਰੇ ਇਲਾਜ ਸ਼ਿਵਰਾਜ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਅਤੇ ਭਾਣਜਾ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਡੱਬਵਾਲੀ ਕਿਸੇ ਦੋਸਤ ਨੂੰ ਪਿੰਡ ਘੁੰਨਸ ਤੋਂ ਛੱਡ ਦੇ ਵਾਪਸ ਤਪਾ ਆ ਰਹੇ ਸਨ ਤਾਂ ਪਿੰਡ ਤੋਂ ਨਿਕਲਦੇ ਹੀ ਤਪਾ ਸਾਈਡ ਤੋਂ ਟਿਊਸ਼ਨ ਪੜ੍ਹ ਕੇ ਆ ਰਹੇ 2 ਵਿਦਿਆਰਥੀ ਧਰਮਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਅਤੇ ਦਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਘੁੰਨਸ ਦੇ ਮੋਟਰਸਾਈਕਲਾਂ ਨਾਲ ਸਿੱਧੀ ਟੱਕਰ ਹੋ ਗਈ, ਜਿਸ ‘ਚ ਦਮਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਬਾਕੀ ਜ਼ਖਮੀਆਂ ਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ ਪਰ ਵਿਦਿਆਰਥੀ ਧਰਮਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਦਮ ਤੋੜ ਦਿੱਤਾ ਅਤੇ ਗੰਭੀਰ ਜ਼ਖਮੀ ਸ਼ਿਵਰਾਜ ਸਿੰਘ ਵਾਸੀ ਤਪਾ ਦੀ ਆਦੇਸ਼ ਹਸਪਤਾਲ ‘ਚ ਇਲਾਜ ਅਧੀਨ ਮੌਤ ਹੋ ਗਈ।

ਵੇਖੋ ਵੀਡੀਓ

https://www.facebook.com/punjabibulletinworld/videos/1803794386745562